Breaking News
Home / ਭਾਰਤ / ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਨਹੀਂ ਹੋਵੇਗਾ ਗੱਠਜੋੜ: ਅਸ਼ਵਨੀ ਸ਼ਰਮਾ

ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਨਹੀਂ ਹੋਵੇਗਾ ਗੱਠਜੋੜ: ਅਸ਼ਵਨੀ ਸ਼ਰਮਾ

ਭਾਜਪਾ ਆਪਣੇ ਦਮ ‘ਤੇ ਲੜੇਗੀ ਅਗਾਮੀ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਭਵਿੱਖ ਦੀਆਂ ਕਿਸੇ ਵੀ ਚੋਣਾਂ ਦੌਰਾਨ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਰਮਿਆਨ ਸਿਆਸੀ ਗੱਠਜੋੜ ਨਹੀਂ ਹੋਵੇਗਾ। ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਆਉਣ ਵਾਲੇ ਸਮੇਂ ਦੌਰਾਨ ਸਾਰੀਆਂ ਚੋਣਾਂ ਆਪਣੇ ਤੌਰ ‘ਤੇ ਲੜੇਗੀ ਪਰ ਕਿਸੇ ਵੀ ਕੀਮਤ ‘ਤੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਨਹੀਂ ਕਰੇਗੀ।
ਸੂਬਾ ਪ੍ਰਧਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਪ੍ਰਧਾਨ ਮੰਤਰੀ ਦਾ ਲੇਖ ਲਿਖਣਾ ਜਾਂ ਪ੍ਰਧਾਨ ਮੰਤਰੀ ਸਣੇ ਸਮੁੱਚੀ ਲੀਡਰਸ਼ਿਪ ਦਾ ਸ਼ਰਧਾਂਜਲੀ ਦੇਣ ਲਈ ਪੰਜਾਬ ਪੁੱਜਣ ਨੂੰ ਰਾਜਨੀਤੀ ਨਾਲ ਨਾ ਜੋੜਿਆ ਜਾਵੇ। ਇਹ ਸਿਰਫ਼ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਤੋਂ ਇਲਾਵਾ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਿੰਡਾਂ ਵਿੱਚ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਚਾਇਤੀ, ਸਥਾਨਕ ਸੰਸਥਾਵਾਂ, ਵਿਧਾਨ ਸਭਾ ਤੇ ਲੋਕਾਂ ਸਭਾ ਚੋਣਾਂ ਭਾਜਪਾ ਇਕੱਲਿਆਂ ਹੀ ਲੜੇਗੀ।
ਭਾਜਪਾ ਆਗੂਆਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਪਾਰਟੀ ਦੀ ਸਮੁੱਚੀ ਕੇਂਦਰੀ ਲੀਡਰਸ਼ਿਪ ਵੱਲੋਂ ਜਿਸ ਤਰ੍ਹਾਂ ਬਾਦਲ ਪ੍ਰਤੀ ਸਨੇਹ ਤੇ ਸਤਿਕਾਰ ਦਿਖਾਇਆ ਹੈ, ਉਸ ਦੇ ਗ਼ਲਤ ਅਰਥ ਕੱਢੇ ਜਾ ਰਹੇ ਹਨ। ਇਸ ਕਰਕੇ ਮੀਡੀਆ ਵੱਲੋਂ ਵੀ ਅਕਾਲੀ-ਭਾਜਪਾ ਗੱਠਜੋੜ ਦੇ ਸੁਰਜੀਤ ਹੋਣ ਦੇ ਕਿਆਫ਼ੇ ਲਾਏ ਜਾ ਰਹੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਭਾਜਪਾ ਨੂੰ ਖ਼ਦਸ਼ਾ ਹੈ ਕਿ ਮੀਡੀਆ ‘ਚ ਆ ਰਹੀਆਂ ਰਿਪੋਰਟਾਂ ਅਤੇ ਬਾਦਲ ਦੇ ਦੇਹਾਂਤ ਤੋਂ ਬਾਅਦ ਭਾਜਪਾ ਆਗੂਆਂ ਦੇ ਰੁਖ਼ ਕਾਰਨ ਪਾਰਟੀ ਨੂੰ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਨੁਕਸਾਨ ਹੋ ਸਕਦਾ ਹੈ।

Check Also

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਮਤਾ ਬੈਨਰਜੀ ’ਤੇ ਕਸਿਆ ਸਿਆਸੀ ਤੰਜ

ਕਿਹਾ : ਮੁਸਲਿਮ ਵੋਟਰਾਂ ਨੂੰ ਖੁਸ਼ ਕਰਨ ਲਈ ‘ਅਪਰੇਸ਼ਨ ਸਿੰਧੂਰ’ ਦਾ ਵਿਰੋਧ ਕਰ ਰਹੀ ਹੈ …