ਕਾਂਗਰਸ ਨੇ ਸੈਸ਼ਨ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ
ਮਾਮਲਾ ਦਰਿਆਈ ਪਾਣੀਆਂ ਦਾ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਵਿਧਾਇਕ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਵਿਚ ਹਿੱਸਾ ਨਹੀਂ ਲੈਣਗੇ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਏਜੰਡੇ ਦਾ ਖੁਲਾਸਾ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਬਾਦਲ ਤੋਂ ਭਰੋਸਾ ਮੰਗਿਆ ਹੈ ਕਿ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਗਏ ਕਿਸੇ ਵੀ ਕਾਨੂੰਨ ਨੂੰ ਰਾਜਪਾਲ ਤੇ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਮਨਜ਼ੂਰੀ ਮਿਲੇਗੀ। ਜ਼ਿਕਰਯੋਗ ਹੈ ਕਿ ਭਲਕੇ 16 ਨਵੰਬਰ ਨੂੰ ਪੰਜਾਬ ਸਰਕਾਰ ਨੇ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਬਾਰੇ ਕੈਪਟਨ ਅਮਰਿੰਦਰ ਨੇ ਪੁੱਛਿਆ ਹੈ ਕਿ ਕੀ ਅਕਾਲੀ ਸਰਕਾਰ ਨੇ ਉਕਤ ਮਾਮਲੇ ਵਿਚ ਰਾਜਪਾਲ ਸਮੇਤ ਆਪਣੀ ਭਾਈਵਾਲ ਪਾਰਟੀ ਭਾਜਪਾ ਤੋਂ ਮਨਜ਼ੂਰੀ ਲਈ ਹੈ। ਤਾਂ ਜੋ ਉਹ ਐਸ.ਵਾਈ.ਐਲ ਬਾਰੇ ਨਵੇਂ ਕਾਨੂੰਨ ਰਾਹੀਂ ਪਾਣੀਆਂ ‘ਤੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਕਰ ਸਕਣ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …