ਰਾਹੁਲ ਗਾਂਧੀ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਦੀ ਕੀਤੀ ਜਾਵੇਗੀ ਮੱਦਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਨੂੰ ਬੈਂਕਾਂ ਤੇ ਏ.ਟੀ.ਐਮਜ਼ ਦੇ ਬਾਹਰ ਲਾਈਨਾਂ ਵਿਚ ਖੜ੍ਹੇ ਹੋ ਕੇ ਪ੍ਰੇਸ਼ਾਨ ਹੋ ਰਹੇ ਲੋਕਾਂ ਦੀ ਸਹਾਇਤਾ ਕਰਨ ਵਾਸਤੇ ਕਿਹਾ ਹੈ। ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ, ਪੰਜਾਬ ਕਾਂਗਰਸ ਦੇ ਅਹੁਦੇਦਾਰਾਂ ਸਮੇਤ ਅਗਾਮੀ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੇ ਚਾਹਵਾਨਾਂ ਨੂੰ ਸਾਰੇ ਜ਼ਿਲ੍ਹਿਆਂ ਵਿਚ ਲੋਕਾਂ ਕੋਲ ਜਾਣ ਤੇ ਉਨ੍ਹਾਂ ਦੀ ਹਰ ਸਹਾਇਤਾ ਕਰਨ ਲਈ ਕਿਹਾ ਗਿਆ ਹੈ।
ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਲੋਕਾਂ ਦੀ ਸਹਾਇਤਾ ਵਾਸਤੇ ਉਨ੍ਹਾਂ ਦੇ ਫਾਰਮ ਭਰਵਾਉਣ ਸਮੇਤ ਪ੍ਰੇਸ਼ਾਨ ਗਾਹਕਾਂ ਨੂੰ ਪ੍ਰਕਿਰਿਆ ਦੀਆਂ ਤਕਨੀਕੀਆਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਏ.ਟੀ.ਐਮ ਦੀ ਕਾਰਜਪ੍ਰਣਾਲੀ ਤੋਂ ਅਣਜਾਨ ਲੋਕਾਂ ਨੂੰ ਪਾਰਟੀ ਆਗੂਆਂ ਵੱਲੋਂ ਕੰਪਲੈਕਸ ਸਿਸਟਮ ਰਾਹੀਂ ਸਹਾਇਤਾ ਕੀਤੀ ਜਾਵੇਗੀ। ਇਸ ਲੜੀ ਤਹਿਤ ਦਿਨ ਭਰ ਸਾਰੇ ਜ਼ਿਲ੍ਹਿਆਂ ਵਿਚ 100-150 ਪਾਰਟੀ ਆਗੂ ਤਾਇਨਾਤ ਰਹਿਣਗੇ। ਇਸ ਪ੍ਰੋਗਰਾਮ ਤਹਿਤ ਪਹਿਲੇ ਦਿਨ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ। ਕੈਪਟਨ ਸੰਧੂ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਨਿਰਦੇਸ਼ਾਂ ਮੁਤਾਬਕ ਕਾਂਗਰਸੀ ਆਗੂ ਲੋੜ ਪੈਣ ‘ਤੇ ਲਾਈਨਾਂ ਵਿਚ ਲੱਗੇ ਲੋਕਾਂ ਲਈ ਚਾਹ-ਪਾਣੀ ਦਾ ਪ੍ਰਬੰਧ ਵੀ ਕਰਨਗੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …