ਦਿੱਤਾ ਮੰਗ ਪੱਤਰ, ਕਿਹਾ ਪਾਣੀ ਦੀ ਇਕ ਵੀ ਬੂੰਦ ਬਾਹਰੀ ਸੂਬਿਆਂ ਨੂੰ ਨਾ ਦਿੱਤੀ ਜਾਵੇ
ਚੰਡੀਗੜ੍ਹ/ਬਿਊਰੋ ਨਿਊਜ਼
ਐਸ.ਵਾਈ.ਐਲ. ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਸਮੇਤ ਪਾਰਟੀ ਨੇਤਾਵਾਂ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਨਾਲ ਮੁਲਾਕਾਤ ਕੀਤੀ।
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਐਸ.ਵਾਈ.ਐਲ. ਦੇ ਮੁੱਦੇ ‘ਤੇ ਰਾਜਪਾਲ ਨੂੰ ਮੰਗ ਪੱਤਰ ਸੌੰਪਿਆ। ਇਸ ਮੰਗ ਪੱਤਰ ਵਿੱਚ ਅਪੀਲ ਕੀਤੀ ਗਈ ਹੈ ਕਿ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਬਾਹਰੀ ਸੂਬਿਆਂ ਨੂੰ ਨਾ ਦਿੱਤੀ ਜਾਵੇ।
ਜ਼ਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਐਸ.ਵਾਈ.ਐਲ. ਦੇ ਮੁੱਦੇ ‘ਤੇ ਸਿਆਸਤ ਗਰਮਾ ਗਈ ਹੈ। ਕਾਂਗਰਸ ਦੇ ਵਿਧਾਇਕ ਇਸ ਮੁੱਦੇ ‘ਤੇ ਵਿਧਾਨ ਸਭਾ ਤੋਂ ਅਸਤੀਫਾ ਦੇ ਚੁੱਕੇ ਹਨ। ਆਮ ਆਦਮੀ ਪਾਰਟੀ ਵੀ ਇਸ ਮਸਲੇ ਨੂੰ ਲੈ ਕੇ ਧਰਨੇ-ਮੁਜ਼ਾਹਰੇ ਕਰ ਰਹੀ ਹੈ। ਜ਼ਿਕਰਯੋਗ ਕਿ ਭਲਕੇ 17 ਨਵੰਬਰ ਨੂੰ ਪੰਜਾਬ ਕਾਂਗਰਸ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਐਸਵਾਈਐਲ ਦੇ ਮੁੱਦੇ ‘ਤੇ ਰਾਸ਼ਟਰਪਤੀ ਨੂੰ ਮਿਲ ਰਹੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …