Breaking News
Home / ਪੰਜਾਬ / ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਦਾ ਪਹਿਲਾ ਜਥਾ 17 ਮਈ ਨੂੰ ਹੋਵੇਗਾ ਰਵਾਨਾ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਦਾ ਪਹਿਲਾ ਜਥਾ 17 ਮਈ ਨੂੰ ਹੋਵੇਗਾ ਰਵਾਨਾ

20 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਖੋਲ੍ਹੇ ਜਾਣਗੇ
ਅੰਮਿ੍ਰਤਸਰ/ਬਿਊਰੋ ਨਿਊਜ਼
ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਦਾ ਪਹਿਲਾ ਜਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ, ਇਸ ਜਥੇ ਨੂੰ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਸੇਵਾਮੁਕਤ ਗੁਰਮੀਤ ਸਿੰਘ ਰਵਾਨਾ ਕਰਨਗੇ। ਸਾਲਾਨਾ ਯਾਤਰਾ ਤਹਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਸੰਗਤ ਵਾਸਤੇ ਖੋਲ੍ਹੇ ਜਾਣਗੇ। ਇਹ ਜਾਣਕਾਰੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ ਹੈ। ਉਨ੍ਹਾਂ ਦੇਹਰਾਦੂਨ ਵਿੱਚ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ ਅਤੇ ਯਾਤਰਾ ਵਿਚ ਸ਼ਾਮਲ ਹੋਣ ਵਾਸਤੇ ਰਸਮੀ ਸੱਦਾ ਦਿੱਤਾ। ਇਸ ਦੌਰਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਜੰਮੀ ਬਰਫ਼ ਹਟਾਉਣ ਅਤੇ ਸੰਗਤ ਦੀ ਆਮਦ ਵਾਸਤੇ ਰਸਤੇ ਬਣਾਉਣ ਦਾ ਕੰਮ ਜਾਰੀ ਹੈ। ਬਿੰਦਰਾ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਰਾਜਪਾਲ ਨੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ ਹੈ। ਰਾਜਪਾਲ ਨੇ ਆਖਿਆ ਕਿ ਸੰਗਤ ਨੂੰ ਯਾਤਰਾ ਦੌਰਾਨ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ।

 

Check Also

ਚੰਡੀਗੜ੍ਹ ਗਰਨੇਡ ਹਮਲੇ ਦਾ ਪੰਜ ਲੱਖ ਰੁਪਏ ’ਚ ਹੋਇਆ ਸੀ ਸੌਦਾ

ਬਲਾਸਟ ਤੋਂ ਬਾਅਦ ਜੰਮੂ ਭੱਜਣ ਵਾਲੇ ਸਨ ਹਮਲਾਵਰ, ਪਾਕਿਸਤਾਨ ਆਏ ਸਨ ਹਥਿਆਰ ਚੰਡੀਗੜ੍ਹ/ਬਿਊਰੋ ਨਿਊਜ਼ : …