ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਬਾਰੇ ਅਜੇ ਨਹੀਂ ਹੋਇਆ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿਤੀ ਹੈ। ਇਸ ਸੂਚੀ ਵਿਚ 69 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਕਿਥੋਂ ਚੋਣ ਲੜਨਗੇ, ਇਸ ‘ਤੇ ਹਾਲੇ ਵੀ ਸਸਪੈਂਸ ਬਰਕਰਾਰ ਹੈ।
ਇਸੇ ਦੌਰਾਨ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ, ਅਟਾਰੀ ਤੋਂ ਗੁਲਜ਼ਾਰ ਸਿੰਘ ਰਣੀਕੇ, ਧਰਮਕੋਟ ਤੋਂ ਜਥੇਦਾਰ ਤੋਤਾ ਸਿੰਘ, ਰੋਪੜ ਤੋਂ ਦਲਜੀਤ ਸਿੰਘ ਚੀਮਾ, ਡੇਰਾ ਬਸੀ ਤੋਂ ਐਨ ਕੇ ਸ਼ਰਮਾ, ਲਹਿਰਾ ਤੋਂ ਪਰਮਿੰਦਰ ਸਿੰਘ ਢੀਂਡਸਾ, ਪੱਟੀ ਤੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਫਤਹਿਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਭੱਟੀ, ਖਡੂਰ ਸਾਹਿਬ ਤੋਂ ਰਵਿੰਦਰ ਸਿੰਘ ਬ੍ਰਹਮਪੁਰਾ, ਡੇਰਾ ਬਾਬਾ ਨਾਨਕ ਤੋਂ ਸੁੱਚਾ ਸਿੰਘ ਲੰਗਾਹ ਅਤੇ ਕਾਦੀਆਂ ਤੋਂ ਸੇਵਾ ਸਿੰਘ ਸੇਖਵਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …