ਸ਼ੋ੍ਰਮਣੀ ਅਕਾਲੀ ਦਲ ’ਚੋਂ ਦੇ ਦਿੱਤਾ ਸੀ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਅੱਜ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਵਿਚ ਸ਼ਾਮਲ ਕਰਵਾਇਆ। ਚਰਨਜੀਤ ਸਿੰਘ ਅਟਵਾਲ 2004 ਤੋਂ 2009 ਤੱਕ ਲੋਕ ਸਭਾ ਦੇ ਡਿਪਟੀ ਸਪੀਕਰ ਰਹੇ ਅਤੇ ਉਹ ਦੋ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ ਹਨ। ਚਰਨਜੀਤ ਸਿੰਘ ਅਟਵਾਲ ਨੇ ਲੰਘੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਧਿਆਨ ਰਹੇ ਕਿ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਵੀ ਸ਼ੋ੍ਰਮਣੀ ਅਕਾਲੀ ਦਲ ’ਚੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਭਾਜਪਾ ਹਾਈਕਮਾਨ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਜਲੰਧਰ ਲੋਕ ਸਭਾ ਹਲਕੇ ’ਤੇ 10 ਮਈ ਹੋ ਰਹੀ ਜ਼ਿਮਨੀ ਚੋਣ ’ਚ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਇੰਦਰ ਇਕਬਾਲ ਸਿੰਘ ਅਟਵਾਲ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ’ਤੇ ਵਿਧਾਇਕ ਬਣੇ ਸਨ ਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ।