ਕਿਹਾ : ਭਾਜਪਾ ਦਾ ਸਿਆਸੀ ਪਤਨ ਹੁੰਦਾ ਹੈ ਤਾਂ ਖੁਸ਼ੀ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਜੇਕਰ ਭਾਰਤੀ ਜਨਤਾ ਪਾਰਟੀ ਦਾ ਸਿਆਸੀ ਪਤਨ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਾਲ ਸ਼ੁਰੂ ਹੁੰਦਾ ਹੈ ਤਾਂ ਉਨ੍ਹਾਂ ਨੂੰ ਖੁਸ਼ੀ ਹੋਵੇਗੀ। ਮਮਤਾ ਬੈਨਰਜੀ ਮਾਲਦਾ ਵਿਚ ਟੀਐਮਸੀ ਦੇ ਇਕ ਪ੍ਰੋਗਰਾਮ ਦੌਰਾਨ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਮਮਤਾ ਨੇ ਕਿਹਾ ਕਿ ਭਗਵਾਂ ਪਾਰਟੀ ਆਪਣੇ ਹਿੱਤਾਂ ਲਈ ਹਿੰਦੂ ਧਰਮ ਨੂੰ ਬਦਨਾਮ ਕਰ ਰਹੀ ਹੈ। ਮਮਤਾ ਨੇ ਅੱਗੇ ਕਿਹਾ ਕਿ ਭਾਜਪਾ ਜਿੰਨੀ ਜਲਦੀ ਸੱਤਾ ਤੋਂ ਬਾਹਰ ਹੋਵੇਗੀ, ਦੇਸ਼ ਲਈ ਓਨਾ ਹੀ ਚੰਗਾ ਹੋਵੇਗਾ। ਉਨ੍ਹਾਂ ਕਿਹਾ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਵੋਟ ਨਾ ਦਿਓ, ਹੋਰ ਆਪਣੀ ਪਸੰਦ ਦੀ ਕਿਸੇ ਵੀ ਪਾਰਟੀ ਨੂੰ ਵੋਟ ਪਾਓ। ਮਮਤਾ ਨੇ ਕਿਹਾ ਕਿ ਜੇਕਰ ਭਾਜਪਾ ਦਾ ਸਿਆਸੀ ਪਤਨ ਕਰਨਾਟਕ ਤੋਂ ਸ਼ੁਰੂੁ ਹੁੰਦਾ ਹੈ ਤਾਂ ਉਨ੍ਹਾਂ ਨੂੰ ਖੁਸ਼ੀ ਹੋਵੇਗੀ। ਮਮਤਾ ਬੈਨਰਜੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਰਵੱਈਆ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਨੇ ਮਨਰੇਗਾ ਲਾਗੂ ਕਰਨ ਵਿਚ ਬਹੁਤ ਚੰਗਾ ਪ੍ਰਦਰਸ਼ਨ ਕੀਤਾ ਹੈ। ਇਸਦੇ ਬਾਵਜੂਦ ਵੀ ਸੂਬੇ ਨੂੰ ਉਸਦੇ ਹੱਕ ਦਾ ਪੈਸਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਕ ਵਾਰ ਭਾਜਪਾ ਸੱਤਾ ਤੋਂ ਹਟੇ ਤਾਂ ਲੋਕਾਂ ਨੂੰ ਉਸਦੀ ਸੰਗਠਿਤ ਲੁੱਟ ਦਾ ਪਤਾ ਲੱਗੇਗਾ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …