ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਕੀਤੀਆਂ ਠੱਪ
ਜੰਮੂ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਅੱਜ ਸਵੇਰੇ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ ਅਤੇ ਇਕ ਅਧਿਕਾਰੀ ਸਣੇ 4 ਜਵਾਨ ਜ਼ਖ਼ਮੀ ਵੀ ਹੋ ਗਏ ਹਨ। ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਪੁਸ਼ਟੀ ਕੀਤੀ ਕਿ ਕੰਢੀ ਜੰਗਲੀ ਖੇਤਰ ਵਿੱਚ ਮੁਕਾਬਲਾ ਚੱਲ ਰਿਹਾ ਸੀ। ਇਸ ਦੇ ਚੱਲਦਿਆਂ ਰਾਜੌਰੀ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ।