Breaking News
Home / ਭਾਰਤ / ਪਾਕਿ ਦੇ ਵਿਦੇਸ਼ ਮੰਤਰੀ ਸੰਘਾਈ ਸਹਿਯੋਗ ਸੰਗਠਨ ਦੀ ਮੀਟਿੰਗ ’ਚ ਹੋਏ ਸ਼ਾਮਲ

ਪਾਕਿ ਦੇ ਵਿਦੇਸ਼ ਮੰਤਰੀ ਸੰਘਾਈ ਸਹਿਯੋਗ ਸੰਗਠਨ ਦੀ ਮੀਟਿੰਗ ’ਚ ਹੋਏ ਸ਼ਾਮਲ

ਐਸ. ਜੈਸ਼ੰਕਰ ਨੇ ਕਿਹਾ : ਸਰਹੱਦ ਪਾਰ ਅਤਿਵਾਦ ਸਣੇ ਹਰ ਤਰ੍ਹਾਂ ਦੀ ਦਹਿਸ਼ਤਗਰਦੀ ’ਤੇ ਰੋਕ ਲੱਗੇ
ਬੇਨੌਲਿਮ (ਗੋਆ)/ਬਿਊਰੋ ਨਿਊਜ਼
ਗੋਆ ਦੇ ਪਣਜੀ ਵਿਚ ਅੱਜ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰੀਆਂ ਦੀ ਸ਼ੰਘਾਈ ਸਹਿਯੋਗ ਸੰਗਠਨ ਪ੍ਰੀਸ਼ਦ ਦੀ ਬੈਠਕ ਹੋਈ ਹੈ। ਬੈਠਕ ਤੋਂ ਪਹਿਲਾਂ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸੰਕਰ ਨੇ ਐਸ.ਸੀ.ਓ. ਦੇ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦਾ ਸਵਾਗਤ ਕੀਤਾ। ਇਸ ਬੈਠਕ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜਰਦਾਰੀ ਵੀ ਭਾਰਤ ਪਹੁੰਚੇ ਹਨ। ਭਾਰਤ ਨੇ ਸ਼ੰਘਾਈ ਸਹਿਯੋਗ ਸੰਗਠਨ ਨੂੰ ਅਤਿਵਾਦ ਖਿਲਾਫ ਮਜ਼ਬੂਤੀ ਨਾਲ ਨਜਿੱਠਣ ’ਤੇ ਧਿਆਨ ਕੇਂਦਰਿਤ ਕਰਨ ਦਾ ਸੱਦਾ ਦਿੱਤਾ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਐੱਸਸੀਓ ਦੇ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਪਾਕਿਸਤਾਨ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਸਰਹੱਦ ਪਾਰ ਅਤਿਵਾਦ ਸਮੇਤ ਇਸ ਦੇ ਸਾਰੇ ਰੂਪਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ-ਜ਼ਰਦਾਰੀ, ਚੀਨ ਦੇ ਵਿਦੇਸ਼ ਮੰਤਰੀ ਕਿਨ ਕਾਂਗ ਅਤੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਦੀ ਮੌਜੂਦਗੀ ਵਿੱਚ ਐੱਸਸੀਓ ਸੰਮੇਲਨ ਨੂੰ ਸੰਬੋਧਨ ਕਰਦਿਆਂ ਜੈਸ਼ੰਕਰ ਨੇ ਕਿਹਾ ਕਿ ਅਤਿਵਾਦ ਨੂੰ ਨਜ਼ਰਅੰਦਾਜ਼ ਕਰਨਾ ਸਮੂਹ ਦੇ ਸੁਰੱਖਿਆ ਹਿੱਤਾਂ ਲਈ ਨੁਕਸਾਨਦੇਹ ਹੋਵੇਗਾ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …