Breaking News
Home / ਭਾਰਤ / ਸ਼ਰਦ ਪਵਾਰ ਐਨ.ਸੀ.ਪੀ ਦੇ ਪ੍ਰਧਾਨ ਬਣੇ ਰਹਿਣਗੇ

ਸ਼ਰਦ ਪਵਾਰ ਐਨ.ਸੀ.ਪੀ ਦੇ ਪ੍ਰਧਾਨ ਬਣੇ ਰਹਿਣਗੇ

16 ਮੈਂਬਰੀ ਕੋਰ ਕਮੇਟੀ ਨੇ ਅਸਤੀਫਾ ਕੀਤਾ ਨਾਮਨਜੂਰ
ਮੁੰਬਈ/ਬਿਊਰੋ ਨਿਊਜ਼
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦਾ ਨਵਾਂ ਪ੍ਰਧਾਨ ਚੁਣਨ ਲਈ 16 ਮੈਂਬਰੀ ਕੋਰ ਕਮੇਟੀ ਦੀ ਅੱਜ ਸ਼ੁੱਕਰਵਾਰ ਨੂੰ ਮੁੰਬਈ ਵਿਚ ਮੀਟਿੰਗ ਹੋਈ। ਮਿਲੀ ਜਾਣਕਾਰੀ ਮੁਤਾਬਕ ਕਮੇਟੀ ਨੇ ਲੰਬੇ ਸਮੇਂ ਤੋਂ ਪਾਰਟੀ ਦੇ ਪ੍ਰਧਾਨ ਚੱਲੇ ਆ ਰਹੇ ਸ਼ਰਦ ਪਵਾਰ ਦਾ ਅਸਤੀਫਾ ਨਾਮਨਜੂਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਐਨਸੀਪੀ ਦੇ ਕੌਮੀ ਬੁਲਾਰੇ ਕਲਾਈਡ ਕ੍ਰਾਸਟੋ ਨੇ ਦੱਸਿਆ ਕਿ ਬੈਠਕ ਵਿਚ ਪ੍ਰਫੁੱਲ ਪਟੇਲ ਨੇ ਸ਼ਰਦ ਪਵਾਰ ਦਾ ਅਸਤੀਫਾ ਨਾਮਨਜੂਰ ਕਰਨ ਲਈ ਮਤਾ ਪੇਸ਼ ਕੀਤਾ ਅਤੇ ਉਨ੍ਹਾਂ ਨੂੰ ਆਪਣਾ ਫੈਸਲਾ ਵਾਪਸ ਲੈਣ ਲਈ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਸ਼ਰਦ ਪਵਾਰ ਨੇ ਕਿਹਾ ਸੀ ਕਿ ਨਵਾਂ ਪ੍ਰਧਾਨ ਚੁਣਨ ਲਈ 16 ਮੈਂਬਰੀ ਕਮੇਟੀ ਜੋ ਫੈਸਲਾ ਲਵੇਗੀ, ਉਨ੍ਹਾਂ ਨੂੰ ਉਹ ਮਨਜੂਰ ਹੋਵੇਗਾ। ਪਵਾਰ ਨੇ ਲੰਘੀ 2 ਮਈ ਨੂੰ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਅਤੇ ਉਦੋਂ ਤੋਂ ਹੀ ਅਸਤੀਫੇ ਦਾ ਵਿਰੋਧ ਜਾਰੀ ਹੈ। ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਵੀ ਸ਼ਰਦ ਪਵਾਰ ਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ ਸੀ। ਧਿਆਨ ਰਹੇ ਕਿ ਸ਼ਰਦ ਪਵਾਰ ਦੇ ਅਸਤੀਫੇ ਦਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸਾਰੇ ਵਰਕਰ ਵਿਰੋਧ ਕਰ ਰਹੇ ਸਨ।

 

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …