Breaking News
Home / ਭਾਰਤ / ਰਾਜੌਰੀ ’ਚ ਭਾਰਤੀ ਫੌਜ ਨੇ ਅੱਤਵਾਦੀ ਨੂੰ ਕੀਤਾ ਢੇਰ

ਰਾਜੌਰੀ ’ਚ ਭਾਰਤੀ ਫੌਜ ਨੇ ਅੱਤਵਾਦੀ ਨੂੰ ਕੀਤਾ ਢੇਰ

ਰੱਖਿਆ ਮੰਤਰੀ ਰਾਜਨਾਥ ਸਿੰਘ ਜਾਇਜਾ ਲੈਣ ਲਈ ਰਾਜੌਰੀ ਪਹੁੰਚੇ
ਰਾਜੌਰੀ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੰਘਣੇ ਜੰਗਲਾਂ ਵਾਲੇ ਇਲਾਕੇ ’ਚ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ, ਜਦਕਿ ਦੂਜੇ ਦੇ ਜ਼ਖਮੀ ਹੋਣ ਦੀ ਖਬਰ ਮੀਡੀਆ ਤੋਂ ਪ੍ਰਾਪਤ ਹੋਈ ਹੈ। ਇੱਥੇ ਚੱਲ ਰਹੇ ਅਪਰੇਸ਼ਨ ਦੌਰਾਨ ਸ਼ੁੱਕਰਵਾਰ ਨੂੰ ਅੱਤਵਾਦੀਆਂ ਵੱਲੋਂ ਕੀਤੇ ਗਏ ਧਮਾਕੇ ਦੌਰਾਨ ਭਾਰਤੀ ਫੌਜ ਦੇ ਪੰਜ ਜਵਾਨ ਨੀਲਮ ਸਿੰਘ, ਅਰਵਿੰਦ ਕੁਮਾਰ, ਆਰ ਐਸ ਰਾਵਤ, ਪ੍ਰਮੋਦ ਨੇਗੀ ਅਤੇ ਐਸ ਛੇਤਰੀ ਸ਼ਹੀਦ ਹੋ ਗਏ ਸਨ ਜਦਕਿ ਇਕ ਮੇਜਰ ਰੈਂਕ ਦਾ ਜਵਾਨ ਜ਼ਖਮੀ ਹੋ ਗਿਆ ਸੀ। ਅੱਜ ਹੋਏ ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀ ਕੋਲੋਂ ਏਕੇ-56 ਰਾਈਫਲ, ਚਾਰ ਮੈਗਜ਼ੀਨ, 56 ਕਾਰਤੂਸ, 9 ਐੱਮਐੱਮ ਪਿਸਤੌਲ, ਤਿੰਨ ਮੈਗਜ਼ੀਨ ਅਤੇ ਤਿੰਨ ਗ੍ਰਨੇਡ ਬਰਾਮਦ ਕੀਤੇ ਗਏ ਹਨ। ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਇਹ ਪਤਾ ਲੱਗ ਸਕਿਆ ਕਿ ਉਹ ਕਿਸ ਸੰਗਠਨ ਨਾਲ ਜੁੜਿਆ ਹੋਇਆ ਸੀ। ਉਧਰ ਸਥਿਤੀ ਦਾ ਜਾਇਜ਼ਾ ਲੈਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਫੌਜ ਮੁਖੀ ਜਨਰਲ ਮਨੋਜ ਪਾਂਡੇ ਰਾਜੌਰੀ ਪਹੁੰਚ ਗਏ ਹਨ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਲੈਫਟੀਲੈਂਟ ਗਵਰਨਰ ਮਨੋਜ ਸਿਨਹਾ ਨੇ ਰਾਜੌਰੀ ’ਚ ਸ਼ਹੀਦ ਹੋਏ ਪੰਜ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਉਧਰ ਬਾਰਾਮੂਲਾ ’ਚ ਹੋਏ ਇਕ ਮੁਕਾਬਲੇ ਦੌਰਾਨ ਵਿਚ ਵੀ ਇਕ ਅੱਤਵਾਦੀ ਮਾਰਿਆ ਗਿਆ ਜਦਕਿ ਕੁੱਝ ਅੱਤਵਾਦੀਆਂ ਦੇ ਇਥੇ ਛੁਪੇ ਹੋਣ ਦੀ ਖਬਰ ਮੀਡੀਆ ਕੋਲੋਂ ਜਾਣਕਾਰੀ ਪ੍ਰਾਪਤ ਹੋਈ ਹੈ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …