ਦਰਬਾਰਾ ਸਿੰਘ ਗੁਰੂ ਤੇ ਦੀਪ ਮਲਹੋਤਰਾ ਪਾਰਟੀ ਦੇ ਮੀਤ ਪ੍ਰਧਾਨ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਮਰਾਲਾ ਹਲਕੇ ਤੋਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਨੂੰ ਜ਼ਿਲ੍ਹਾ ਅਕਾਲੀ ਜਥਾ ਲੁਧਿਆਣਾ ਦਿਹਾਤੀ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਫ਼ਰੀਦਕੋਟ ਤੋਂ ਵਿਧਾਇਕ ਦੀਪ ਮਲਹੋਤਰਾ ਅਤੇ ਭਦੌੜ ਹਲਕੇ ਨਾਲ ਸਬੰਧਿਤ ਪਾਰਟੀ ਦੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …