Breaking News
Home / ਪੰਜਾਬ / ਰਾਘਵ ਚੱਢਾ ਅਤੇ ਸੰਤ ਸੀਚੇਵਾਲ ਨੇ ਕੀਤਾ ਡੇਰਾ ਸੱਚਖੰਡ ਬੱਲਾਂ ਦਾ ਦੌਰਾ

ਰਾਘਵ ਚੱਢਾ ਅਤੇ ਸੰਤ ਸੀਚੇਵਾਲ ਨੇ ਕੀਤਾ ਡੇਰਾ ਸੱਚਖੰਡ ਬੱਲਾਂ ਦਾ ਦੌਰਾ

ਡੇਰਾ ਮੁਖੀ ਸੰਤ ਨਿਰੰਜਣ ਦਾਸ ਨਾਲ ਕੀਤੀ ਮੁਲਾਕਾਤ
ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਾਤਾਵਰਣ ਪ੍ਰੇਮੀ ਅਤੇ ਪੰਜਾਬ ਤੋਂ ਹੀ ਰਾਜ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ। ਰਾਘਵ ਚੱਢਾ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਇਥੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਨਾਲ ਮੁਲਾਕਾਤ ਵੀ ਕੀਤੀ ਗਈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰਾਂ ਵੱਲੋਂ ਡੇਰਾ ਸੱਚਖੰਡ ਬੱਲਾਂ ਦੀ ਇਸ ਅਚਨਚੇਤੀ ਫੇਰੀ ਨੂੰ ਸਿਆਸੀ ਪੱਖ ਤੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣ ਵਿਚ ਸਿਰਫ਼ ਚਾਰ ਦਿਨ ਬਾਕੀ ਹਨ। ਜਲੰਧਰ ਵਿਚ ਡੇਰਾ ਸੱਚਖੰਡ ਬੱਲਾਂ ਦਾ ਕਾਫ਼ੀ ਆਧਾਰ ਮੰਨਿਆ ਜਾਂਦਾ ਹੈ ਅਤੇ ਸਿਆਸੀ ਹਲਕਿਆਂ ਵਿਚ ਇਸ ਫੇਰੀ ਨੂੰ ਰਾਜਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਧਿਆਨ ਰਹੇ ਕਿ ਕੁੱਝ ਦਿਨ ਪਹਿਲਾਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਡੇਰਾ ਬਿਆਸ ਦਾ ਵੀ ਦੌਰਾ ਕੀਤਾ ਗਿਆ ਸੀ ਅਤੇ ਇਸ ਮੌਕੇ ਉਨ੍ਹਾਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਵੀ ਮੁਲਾਕਾਤ ਕੀਤੀ ਸੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਉਂਦੀ 10 ਮਈ ਵੋਟਾਂ ਪੈਣੀਆਂ ਹਨ ਜਦਕਿ ਇਨ੍ਹਾਂ ਦੋਵੇਂ ਡੇਰਿਆਂ ਦਾ ਜਲੰਧਰ ਜ਼ਿਲ੍ਹੇ ਵਿਚ ਕਾਫ਼ੀ ਆਧਾਰ ਮੰਨਿਆ ਜਾਂਦਾ ਹੈ, ਜਿਸ ਦੇ ਚਲਦਿਆਂ ਰਾਘਵ ਚੱਢਾ ਦੀਆਂ ਇਨ੍ਹਾਂ ਫੇਰੀਆਂ ਨੂੰ ਸਿਆਸਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

 

Check Also

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸਿਆਸੀ ਅਖਾੜਾ ਭਖਿਆ

ਕਾਂਗਰਸ ਪਾਰਟੀ ਵਲੋਂ ਵੀ ਉਮੀਦਵਾਰ ਦਾ ਐਲਾਨ ਜਲਦੀ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ …