Breaking News
Home / ਪੰਜਾਬ / ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਜਲੰਧਰ ’ਚ ਕੱਢਿਆ ਰੋਡ ਸ਼ੋਅ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਜਲੰਧਰ ’ਚ ਕੱਢਿਆ ਰੋਡ ਸ਼ੋਅ

ਕੇਜਰੀਵਾਲ ਬੋਲੇ : ਕਾਂਗਰਸ ਪਾਰਟੀ ਨੂੰ ਵੋਟ ਦੀ ਜ਼ਰੂਰਤ ਨਹੀਂ ਅਤੇ ਭਾਜਪਾ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣਗੀਆਂ। ਇਸੇ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿਚ ਜਲੰਧਰ ’ਚ ਇਕ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਦੀ ਜ਼ਰੂਰਤ ਨਹੀਂ ਕਿਉਂਕਿ ਇਸ ਦੇ ਜਿੱਤਣ ਨਾਲ ਕਾਂਗਰਸ ਪਾਰਟੀ ਦਾ ਕੁਝ ਨਹੀਂ ਬਣਨਾ ਅਤੇ ਭਾਰਤੀ ਜਨਤਾ ਪਾਰਟੀ ਨੂੰ ਇਹ ਸੀਟ ਜਿੱਤਣ ਜਾਂ ਹਾਰਨ ਨਾਲ ਕੋਈ ਫਰਕ ਨਹੀਂ ਪੈਣਾ ਪ੍ਰੰਤੂ ਆਮ ਆਦਮੀ ਪਾਰਟੀ ਇਹ ਸੀਟ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਾਸੀਆਂ ਨੂੰ ਕਿਹਾ ਕਿ ਤੁਸੀਂ ਸਾਨੂੰ ਮੌਕਾ ਦਿਓ ਅਸੀਂ ਜਲੰਧਰ ਨੂੰ ਮੁੰਦਰੀ ਦੇ ਨਗ ਵਾਂਗ ਚਮਕਾ ਦਿਆਂਗੇ। ਰੁਜ਼ਗਾਰ ਦੇ ਮੁੱਦੇ ’ਤੇ ਬੋਲਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਸਿਰਫ਼ ਇਕ ਸਾਲ ਵਿਚ ਪੰਜਾਬ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ। ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਨੌਜਵਾਨਾਂ ਲਈ ਹੋਰ ਨੌਕਰੀਆਂ ਕੱਢੀਆਂ ਜਾਣਗੀਆਂ। ਵਿਰੋਧੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਥੇ ਅਜਿਹੀਆਂ ਪਾਰਟੀਆਂ ਵੀ ਹਨ ਜੋ ਇਕੱਠ ਦਿਖਾਉਣ ਲਈ ਕਿਰਾਏ ’ਤੇ ਲੋਕਾਂ ਨੂੰ ਲਿਆਉਂਦੇ ਹਨ ਪ੍ਰੰਤੂ ਅਸੀਂ ਇਥੇ ਕਿਸੇ ਨੂੰ ਪੈਸੇ ਦੇ ਨਹੀਂ ਲਿਆਏ ਬਲਕਿ ਸਾਰੀ ਜਨਤਾ ਆਪਮੁਹਾਰੇ ਆਈ ਹੈ। ਉਨ੍ਹਾਂ ਕਿਹਾ ਕਿ ਤੁਸੀਂ ਕਾਂਗਰਸ ਨੂੰ 60 ਸਾਲ ਵੋਟਾਂ ਪਾਈਆਂ ਇਸ ਵਾਰ ਤੁਸੀਂ ਆਮ ਆਦਮੀ ਪਾਰਟੀ ਨੂੰ ਵੋਟ ਪਾਓ ਅਤੇ ਅਸੀਂ ਤੁਹਾਨੂੰ ਯਕੀਨ ਦਿਵਾਉਂਦੇ ਹਾਂ ਕਿ ਇੰਨਾ ਵਧੀਆ ਕੰਮ ਕਰਾਂਗੇ ਕਿ ਅਗਲੀ ਵਾਰ ਤੁਹਾਨੂੰ ਕੁੱਝ ਕਹਿਣ ਦੀ ਲੋੜ ਨਹੀਂ ਪਵੇਗੀ।

Check Also

ਪੰਜਾਬੀ ਕਵੀ ਮੋਹਨਜੀਤ ਦਾ ਹੋਇਆ ਦੇਹਾਂਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਦੇ ਨਾਮਵਰ ਕਵੀ ਡਾ. ਮੋਹਨਜੀਤ ਅੱਜ ਸਵੇਰੇ ਕਰੀਬ ਪੌਣੇ 6 …