5.1 C
Toronto
Friday, October 17, 2025
spot_img
Homeਭਾਰਤਪਹਿਲਵਾਨਾਂ ਨੂੰ ਸਮਰਥਨ ਦੇਣ ਪੁੱਜੇ ਕਿਸਾਨ

ਪਹਿਲਵਾਨਾਂ ਨੂੰ ਸਮਰਥਨ ਦੇਣ ਪੁੱਜੇ ਕਿਸਾਨ

ਜੰਤਰ ਮੰਤਰ ਵਿਖੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਖਿਲਾਫ ਚੱਲ ਰਿਹਾ ਹੈ ਧਰਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਵਿਖੇ ਜੰਤਰ-ਮੰਤਰ ’ਤੇ ਪਹਿਲਵਾਨਾਂ ਦੇ ਸਮਰਥਨ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿਚ ਕਿਸਾਨ ਵੀ ਬੈਰੀਕੇਡ ਲੰਘ ਕੇ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬਿ੍ਰਜ ਭੂਸ਼ਣ ਸ਼ਰਣ ਸਿੰਘ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਜੰਤਰ ਮੰਤਰ ’ਤੇ ਧਰਨਾ ਵੀ ਲਗਾਇਆ ਹੋਇਆ ਹੈ। ਰੋਸ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਮੰਗ ਕੀਤੀ ਕਿ ਬਿ੍ਰਜ ਭੂਸ਼ਣ ਸ਼ਰਣ ਸਿੰਘ ਨੂੰ ਤੁਰੰਤ ਗਿ੍ਰਫ਼ਤਾਰ ਕੀਤਾ ਜਾਵੇ। ਇਸੇ ਦੌਰਾਨ ਅੱਜ ਦਿੱਲੀ ਪੁਲਿਸ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦੀ ਰਹੀ ਪਰ ਅਸਫਲ ਰਹੀ। ਇਸ ਸਮੇਂ ਜੰਤਰ-ਮੰਤਰ ’ਤੇ ਵੱਡੀ ਗਿਣਤੀ ’ਚ ਕਿਸਾਨ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਪੁੱਜ ਚੁੱਕੇ ਹਨ। ਦਿੱਲੀ ਅਤੇ ਹਰਿਆਣਾ ਪੁਲਿਸ ਨੇ ਬਾਰਡਰਾਂ ’ਤੇ ਬੈਰੀਕੇਡ ਲਗਾ ਦਿੱਤੇ ਹਨ ਪਰ ਕਿਸਾਨ ਹੁਣ ਰੇਲ ਗੱਡੀਆਂ ਰਾਹੀਂ ਜੰਤਰ ਮੰਤਰ ਤੱਕ ਪਹੁੰਚ ਰਹੇ ਹਨ। ਦੱਸਣਯੋਗ ਹੈ ਕਿ ਇਹ ਪਹਿਲਵਾਨ ਲੰਘੀ 23 ਅਪ੍ਰੈਲ ਤੋਂ ਜੰਤਰ ਮੰਤਰ ’ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸਦੇ ਚੱਲਦਿਆਂ ਦਿੱਲੀ ਪੁਲਿਸ ਨੇ 28 ਅਪ੍ਰੈਲ ਨੂੰ ਇਕ ਨਾਬਾਲਗ ਸਣੇ 7 ਮਹਿਲਾ ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਅਧਾਰ ’ਤੇ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਦੇ ਖਿਲਾਫ ਦੋ ਐਫ.ਆਈ.ਆਰ. ਵੀ ਦਰਜ ਕੀਤੀਆਂ ਹਨ।

 

RELATED ARTICLES
POPULAR POSTS