-4.6 C
Toronto
Monday, February 2, 2026
spot_img
Homeਪੰਜਾਬਅੰਮਿ੍ਰਤਸਰ ’ਚ ਮੁੜ ਧਮਾਕਾ

ਅੰਮਿ੍ਰਤਸਰ ’ਚ ਮੁੜ ਧਮਾਕਾ

ਲੋਕਾਂ ’ਚ ਦਹਿਸ਼ਤ ਦਾ ਮਾਹੌਲ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਸ਼ਹਿਰ ’ਚ ਸ੍ਰੀ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ’ਤੇ ੩੨ ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਇਹ ਧਮਾਕਾ ਉਸੇ ਹੀ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਅਜਿਹੀ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਧਮਾਕਾ ਹੋਇਆ ਹੈ। ਧਮਾਕੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਸਨ। ਜ਼ਿਕਰਯੋਗ ਹੈ ਕਿ ਹੈਰੀਟੇਜ ਸਟਰੀਟ ਵਿੱਚ ਪਹਿਲਾਂ ਹੋਇਆ ਧਮਾਕਾ ਫਿਲਹਾਲ ਭੇਤ ਬਣਿਆ ਹੋਇਆ ਹੈ। ਇਸ ਧਮਾਕੇ ਨਾਲ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟਣ ਕਾਰਨ ਹੈਰੀਟੇਜ ਸਟਰੀਟ ਵਿੱਚ ਆਏ ਕੁਝ ਯਾਤਰੀ ਜ਼ਖ਼ਮੀ ਵੀ ਹੋ ਗਏ ਸਨ। ਇਹ ਘਟਨਾ ਸ਼ਨੀਵਾਰ ਰਾਤ ਕਰੀਬ 12 ਵਜੇ ਵਾਪਰੀ ਸੀ। ਹੈਰੀਟੇਜ ਸਟਰੀਟ ਵਿੱਚ ਸਾਰਾਗੜ੍ਹੀ ਨਿਵਾਸ ਦੇ ਸਾਹਮਣੇ ਪਾਰਕਿੰਗ ਵਿੱਚ ਹੋਏ ਧਮਾਕੇ ਕਾਰਨ ਇੱਥੇ ਲੱਗੇ ਸ਼ੀਸ਼ੇ ਟੁੱਟ ਗਏ ਸਨ। ਸ਼ੀਸ਼ਿਆਂ ਦੀਆਂ ਕੰਕਰਾਂ ਵੱਜਣ ਕਾਰਨ ਕੁਝ ਯਾਤਰੀ ਜ਼ਖਮੀ ਹੋਏ ਸਨ। ਮੌਕੇ ’ਤੇ ਹਾਜ਼ਰ ਲੋਕਾਂ ਮੁਤਾਬਿਕ ਰਾਤ ਵੇਲੇ ਧਮਾਕਾ ਹੋਇਆ ਜਿਸ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ। ਧਮਾਕੇ ਤੋਂ ਬਾਅਦ ਅੱਗ ਨਿਕਲੀ ਅਤੇ ਫਿਰ ਧੂੰਆਂ ਹੀ ਧੂੰਆਂ ਹੋ ਗਿਆ। ਇਸ ਧਮਾਕੇ ਦੇ 32 ਘੰਟਿਆਂ ਬਾਅਦ ਫਿਰ ਇਕ ਧਮਾਕਾ ਹੋ ਗਿਆ ਹੈ।

 

RELATED ARTICLES
POPULAR POSTS