18.2 C
Toronto
Friday, August 21, 2026
spot_img
Homeਪੰਜਾਬਜਲੰਧਰ ’ਚ ਚੋਣ ਪ੍ਰਚਾਰ ਸ਼ਾਮੀਂ 6 ਵਜੇ ਹੋਇਆ ਬੰਦ

ਜਲੰਧਰ ’ਚ ਚੋਣ ਪ੍ਰਚਾਰ ਸ਼ਾਮੀਂ 6 ਵਜੇ ਹੋਇਆ ਬੰਦ

ਜਲੰਧਰ ’ਚ ਚੋਣ ਪ੍ਰਚਾਰ ਸ਼ਾਮੀਂ 6 ਵਜੇ ਹੋਇਆ ਬੰਦ10 ਮਈ ਨੂੰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਪੈਣੀਆਂ ਹਨ ਵੋਟਾਂ
ਜਲੰਧਰ/ਬਿਊਰੋ ਨਿਊਜ਼
ਜਲੰਧਰ ਲੋਕ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ 10 ਮਈ ਦਿਨ ਬੁੱਧਵਾਰ ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਸ ਦੇ ਚੱਲਦਿਆਂ ਜਲੰਧਰ ਲੋਕ ਸਭਾ ਹਲਕੇ ਵਿਚ ਚੱਲ ਰਿਹਾ ਚੋਣ ਪ੍ਰਚਾਰ ਅੱਜ ਬੰਦ ਹੋ ਗਿਆ ਹੈ। ਹਾਲਾਂਕਿ ਚੋਣਾਂ ਸਬੰਧੀ ਰੌਲੇ ਰੱਪੇ ਵਾਲਾ ਪ੍ਰਚਾਰ ਬੰਦ ਹੋਣ ਤੋਂ ਬਾਅਦ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਸਕੇਗਾ। ਇਸਦੇ ਚੱਲਦਿਆਂ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਸਕੂਲਾਂ ਅਤੇ ਕਾਲਜਾਂ ਵਿਚ ਦੋ ਦਿਨ ਦੀ ਛੁੱਟੀ ਦੇ ਨਿਰਦੇਸ਼ ਦਿੱਤੇ ਹਨ ਇਸਦੇ ਚੱਲਦਿਆਂ 9 ਅਤੇ 10 ਮਈ ਨੂੰ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਰਹੇਗੀ। ਇਹ ਵੀ ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ 19 ਉਮੀਦਵਾਰ ਚੋਣ ਮੈਦਾਨ ਵਿਚ ਹਨ। ਪਰ ਮੁੱਖ ਚੋਣ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ, ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ, ਭਾਜਪਾ ਦੇ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਵਿਚਾਲੇ ਹੀ ਹੋਵੇਗਾ।

RELATED ARTICLES
POPULAR POSTS