Breaking News
Home / ਭਾਰਤ / ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 25 ਮਈ ਤੱਕ ਵਧੀ

ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 25 ਮਈ ਤੱਕ ਵਧੀ

ਆਬਕਾਰੀ ਨੀਤੀ ਮਾਮਲੇ ’ਚ ਸਿਸੋਦੀਆ ਹਨ ਜੇਲ੍ਹ ’ਚ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿਚ ਰਾਊਜ਼ ਐਵੀਨਿਊ ਅਦਾਲਤ ਕੋਲੋਂ ਫਿਰ ਝਟਕਾ ਮਿਲਿਆ ਹੈ। ਅਦਾਲਤ ਵਲੋਂ ਸਿਸੋਦੀਆ ਦੀ ਨਿਆਇਕ ਹਿਰਾਸਤ ਨੂੰ 14 ਦਿਨ ਲਈ ਵਧਾ ਦਿੱਤਾ ਗਿਆ ਹੈ। ਯਾਨੀ ਕਿ ਦਿੱਲੀ ਦੀ ਰਾਊਜ਼ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਨੂੰ 23 ਮਈ ਤੱਕ ਲਈ ਵਧਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਬਕਾਰੀ ਨੀਤੀ ਨੂੰ ਲੈ ਕੇ ਆਰੋਪ ਲੱਗੇ ਸਨ, ਪਰ ਇਨ੍ਹਾਂ ਆਰੋਪਾਂ ਦਾ ‘ਆਪ’ ਨੇ ਖੰਡਨ ਵੀ ਕੀਤਾ ਸੀ। ਇਸ ਤੋਂ ਬਾਅਦ ਇਸ ਆਬਕਾਰੀ ਨੀਤੀ ਨੂੰ ਰੱਦ ਵੀ ਕਰ ਦਿੱਤਾ ਗਿਆ ਸੀ। ਇਸ ਦੌਰਾਨ ਦਿੱਲੀ ਦੇ ਐਲ.ਜੀ. ਨੇ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ। ਜ਼ਿਕਰਯੋਗ ਹੈ ਕਿ ਸਿਸੋਦੀਆ ਨੂੰ ਅੱਜ ਨਿਆਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਸ਼ਰਾਬ ਘੋਟਾਲਾ ਮਾਮਲੇ ਵਿਚ ਸਿਸੋਦੀਆ ਖਿਲਾਫ ਮਨੀ ਲਾਂਡਰਿੰਗ ਦੇ ਐਂਗਲ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਆਬਕਾਰੀ ਨੀਤੀ ਮਾਮਲੇ ਵਿਚ ਘਿਰੇ ਸਿਸੋਦੀਆ ਲੰਘੀ 23 ਫਰਵਰੀ ਤੋਂ ਹੀ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ।

 

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …