ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਉਦਘਾਟਨ ਕਰਨ ਪਹੁੰਚੇ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੰਡੀਗੜ੍ਹ ’ਚ ਆਪਣੀ ਤਰ੍ਹਾਂ ਦੇ ਪਹਿਲੇ ਹਵਾਈ ਫੌਜ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਅਤੇ ਭਾਰਤੀ ਹਵਾਈ ਫੌਜ ਨੇ ਪਿਛਲੇ ਸਾਲ ਸਹਿਮਤੀ ਪੱਤਰ (ਐੱਮਓਯੂ) ’ਤੇ ਦਸਤਖਤ ਕੀਤੇ ਸਨ, ਜਿਸ ਤਹਿਤ ਇਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਉਦਘਾਟਨੀ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਏਅਰ ਚੀਫ਼ ਮਾਰਸ਼ਲ ਵੀ ਆਰ ਚੌਧਰੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ 18 ਵਿਚ ਤਿਆਰ ਇੰਡੀਅਨ ਏਅਰ ਫੋਰਸ ਹੈਰੀਟੇਜ ਸੈਂਟਰ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਨੇ ਇਸ ਸੈਂਟਰ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਤੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐਲ ਪੁਰੋਹਿਤ ਨੇ ਰੱਖਿਆ ਮੰਤਰੀ ਦਾ ਸਵਾਗਤ ਕੀਤਾ। ਏਅਰਫੋਰਸ ਹੈਰੀਟੇਜ ਸੈਂਟਰ ਦੇ ਉਦਘਾਟਨ ਮੌਕੇ ਫੌਜ ਦੇ ਕਈ ਸੀਨੀਅਰ ਅਧਿਕਾਰੀ ਵੀ ਹਾਜ਼ਰ ਰਹੇ। ਇਸ ਤੋਂ ਬਾਅਦ ਰੱਖਿਆ ਮੰਤਰੀ ਨੇ ਪੰਜਾਬ ਦੇ ਰਾਜਪਾਲ ਅਤੇ ਹੋਰ ਫੌਜੀ ਅਫਸਰਾਂ ਨਾਲ ਪੂਰੇ ਸੈਂਟਰ ਦਾ ਦੌਰਾ ਵੀ ਕੀਤਾ। ਮੀਡੀਆ ਰਿਪੋਰਟਾਂ ਮੁਤਾਬਕ ਆਮ ਲੋਕ ਵੀ ਏਅਰ ਫੋਰਸ ਹੈਰੀਟੇਜ ਸੈਂਟਰ ਨੂੰ ਮੰਗਲਵਾਰ ਤੋਂ ਦੇਖ ਸਕਣਗੇ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੀ ਟੂਰਿਜ਼ਮ ਸਬੰਧੀ ਮੋਬਾਇਲ ਐਪ ਦੇ ਮਾਧਿਅਮ ਨਾਲ ਬੁਕਿੰਗ ਅੱਜ ਸੋਮਵਾਰ ਤੋਂ ਹੀ ਸ਼ੁਰੂ ਹੋ ਚੁੱਕੀ ਹੈ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …