ਪੁਲ ਦੀ ਰੇਲਿੰਗ ਤੋੜ ਕੇ ਬੱਸ ਸੁੱਕੀ ਨਦੀ ’ਚ ਡਿੱਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੇ ਖਰਗੋਨ ਵਿਚ ਅੱਜ ਮੰਗਲਵਾਰ ਸਵੇਰੇ ਕਰੀਬ 9 ਵਜੇ ਇਕ ਬੱਸ 50 ਫੁੱਟ ਉਚੇ ਪੁਲ ਤੋਂ ਹੇਠਾਂ ਡਿੱਗ ਗਈ। ਖਰਗੋਨ ਦੇ ਐਸਪੀ ਧਰਮਵੀਰ ਸਿੰਘ ਨੇ ਦੱਸਿਆ ਹੈ ਕਿ ਇਸ ਹਾਦਸੇ ਵਿਚ 17 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 25 ਵਿਅਕਤੀ ਜ਼ਖਮੀ ਵੀ ਹੋਏ ਹਨ। ਗ੍ਰਹਿ ਮੰਤਰਾਲੇ ਨੇ ਵੀ 17 ਵਿਅਕਤੀਆਂ ਦੀ ਹੋਈ ਮੌਤ ਦੀ ਪੁਸ਼ਟੀ ਕਰ ਦਿੱਤੀ ਹੈ। ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਦੀ ਜਾਂਚ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਪੁਲਿਸ ਅਧਿਕਾਰੀਆਂ ਦੇ ਦੱਸਣ ਮੁਤਾਬਕ ਇੰਦੌਰ ਜਾ ਰਹੀ ਇਹ ਬੱਸ ਸਵੇਰੇ ਕਰੀਬ 9 ਵਜੇ ਬੇਰਾੜ ਨਦੀ ਦੇ ਪੁਲ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਨਦੀ ਵਿਚ ਪਾਣੀ ਨਹੀਂ ਸੀ। ਇਸ ਹਾਦਸੇ ਵਿਚ 3 ਬੱਚਿਆਂ ਅਤੇ 6 ਮਹਿਲਾਵਾਂ ਸਣੇ 17 ਵਿਅਕਤੀਆਂ ਦੀ ਜਾਨ ਚਲੇ ਗਈ। ਮੀਡੀਆ ਰਿਪੋਰਟਾਂ ਮੁਤਾਬਕ ਪਿੰਡ ਵਾਸੀਆਂ ਨੇ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਕਈ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲਾਂ ’ਚ ਭਰਤੀ ਕਰਵਾਇਆ। ਇਸਦੇ ਚੱਲਦਿਆਂ ਮੱਧ ਪ੍ਰਦੇਸ਼ ਸਰਕਾਰ ਨੇ ਖਰਗੋਨ ਬੱਸ ਹਾਦਸੇ ਵਿਚ ਮਿ੍ਰਤਕਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ, ਗੰਭੀਰ ਰੂਪ ਵਿਚ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਅਤੇ ਮਾਮੂਲੀ ਸੱਟਾਂ ਵਾਲਿਆਂ ਨੂੰ ਪੱਚੀ-ਪੱਚੀ ਹਜ਼ਾਰ ਰੁਪਏ ਦੀ ਆਰਥਿਕ ਮੱਦਦ ਦੇਣ ਦਾ ਐਲਾਨ ਕੀਤਾ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …