20.3 C
Toronto
Friday, September 4, 2026
spot_img
Homeਪੰਜਾਬ‘ਆਪ’ ਵਿਧਾਇਕ ਅਮਿਤ ਰਤਨ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਨਹੀਂ ਮਿਲੀ ਰਾਹਤ

‘ਆਪ’ ਵਿਧਾਇਕ ਅਮਿਤ ਰਤਨ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਨਹੀਂ ਮਿਲੀ ਰਾਹਤ

‘ਆਪ’ ਵਿਧਾਇਕ ਅਮਿਤ ਰਤਨ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਨਹੀਂ ਮਿਲੀ ਰਾਹਤਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ 18 ਮਈ ਤੱਕ ਕੀਤੀ ਮੁਲਤਵੀ
ਚੰਡੀਗੜ੍ਹ/ਬਿਊਰੋ ਨਿਊਜ਼ : ਸਰਪੰਚ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਅੱਜ ਪੰਜਾਬ-ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੀ ਰੈਗੂਲਰ ਜ਼ਮਾਨਤ ’ਤੇ ਅੱਜ ਹੋਈ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਅਮਿਤ ਰਤਨ ਨੂੰ ਬਿਨਾਂ ਕਿਸੇ ਰਾਹਤ ਦਿੱਤੇ ਸੁਣਵਾਈ ਨੂੰ 18 ਮਈ ਤੱਕ ਮੁਲਤਵੀ ਕਰ ਦਿੱਤਾ। ਵਿਧਾਇਕ ਅਮਿਤ ਰਤਨ ਨੂੰ ਪੰਜਾਬ ਵਿਜੀਲੈਂਸ ਵੱਲੋਂ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਉਸ ’ਤੇ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਆਰੋਪ ਹੈ। ਮਹਿਲਾ ਸਰਪੰਚ ਦੇ ਪਤੀ ਵੱਲੋਂ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਵਿਧਾਇਕ ਦੇ ਕਰੀਬੀ ਦੋਸਤ ਨੂੰ ਸਰਕਟ ਹਾਊਸ ਬਠਿੰਡਾ ਦੀ ਪਾਰਕਿੰਗ ’ਚ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਜਿਸ ਤੋਂ ਬਾਅਦ ਇਸ ਮਾਮਲੇ ’ਚ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਵੀ ਗਿ੍ਰਫ਼ਤਾਰ ਕਰ ਲਿਆ ਗਿਆ ਸੀ। ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਲੰਘੀ 11 ਅਪ੍ਰੈਲ ਨੂੰ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਹਾਈ ਕੋਰਟ ’ਚ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ।

 

RELATED ARTICLES
POPULAR POSTS