13.3 C
Toronto
Monday, June 1, 2026
spot_img
Homeਭਾਰਤਆਂਧਰਾ ਪ੍ਰਦੇਸ਼ ਸਰਕਾਰ ਨੇ ਸਿੱਖਾਂ ਦੀ ਭਲਾਈ ਲਈ ਵਿਸ਼ੇਸ਼ ਨਿਗਮ ਬਣਾਉਣ ਦਾ...

ਆਂਧਰਾ ਪ੍ਰਦੇਸ਼ ਸਰਕਾਰ ਨੇ ਸਿੱਖਾਂ ਦੀ ਭਲਾਈ ਲਈ ਵਿਸ਼ੇਸ਼ ਨਿਗਮ ਬਣਾਉਣ ਦਾ ਕੀਤਾ ਐਲਾਨ

ਸੂਬੇ ਦੇ ਗੁਰਦੁਆਰਾ ਸਾਹਿਬਾਨਾਂ ਨੂੰ ਵੀ ਪ੍ਰਾਪਰਟੀ ਟੈਕਸ ਤੋਂ ਮਿਲੇਗੀ ਛੋਟ
ਅਮਰਾਵਤੀ/ਬਿਊਰੋ ਨਿਊਜ਼ : ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ ਐਸ ਜਗਨ ਮੋਹਨ ਰੈਡੀ ਨੇ ਸਿੱਖ ਭਾਈਚਾਰੇ ਦੀ ਭਲਾਈ ਲਈ ਵਿਸ਼ੇਸ਼ ਨਿਗਮ ਬਣਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਸੂਬੇ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਨੂੰ ਵੀ ਪ੍ਰਾਪਰਟੀ ਟੈਕਸ ਤੋਂ ਛੋਟ ਦੇਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਗੁਰਦੁਆਰਾ ਸਾਹਿਬਾਨਾਂ ਦੇ ਗ੍ਰੰਥੀਆਂ ਨੂੰ ਵੀ ਉਹ ਸਾਰੇ ਲਾਭ ਦਿੱਤੇ ਜਾਣ ਜੋ ਮੰਦਿਰਾਂ ਦੇ ਪੁਜਾਰੀਆਂ, ਪਾਦਰੀਆਂ ਅਤੇ ਮੌਲਵੀਆਂ ਨੂੰ ਦਿੱਤੇ ਜਾ ਰਹੇ ਹਨ। ਆਂਧਰਾ ਪ੍ਰਦੇਸ਼ ਰਾਜ ਦੇ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਜਤਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਸਿੱਖ ਭਾਈਚਾਰੇ ਦੇ ਵਫ਼ਦ ਨੇ ਲੰਘੇ ਦਿਨੀਂ ਮੁੱਖ ਮੰਤਰੀ ਵਾਈਐੱਸ ਜਗਨ ਮੋਹਨ ਰੈਡੀ ਨਾਲ ਮੁਲਾਕਾਤ ਕੀਤੀ ਸੀ। ਜਿਸ ਦੌਰਾਨ ਵਫਦ ਵੱਲੋਂ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਨਾਲ ਸਬੰਧਤ ਭਾਈਚਾਰਿਆਂ ਲਈ ਕਾਰਪੋਰੇਸ਼ਨ ਬਣਾਉਣ ਲਈ ਕਦਮ ਚੁੱਕਣ ਲਈ ਮੁੱਖ ਮੰਤਰੀ ਨੂੰ ਕਿਹਾ ਸੀ। ਵਫਦ ਦੀ ਅਪੀਲ ’ਤੇ ਗੌਰ ਕਰਦਿਆਂ ਮੁੱਖ ਮੰਤਰੀ ਰੈਡੀ ਨੇ ਸਿੱਖਾਂ ਲਈ ਵਿਸ਼ੇਸ਼ ਕਮੇਟੀ ਬਣਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕੱਤਕ ਦੀ ਪੂਰਨਮਾਸ਼ੀ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੁੱਟੀ ਐਲਾਨਣ ’ਤੇ ਸਹਿਮਤੀ ਪ੍ਰਗਟਾਈ ਹੈ।

 

RELATED ARTICLES
POPULAR POSTS