ਕਾਂਗਰਸੀ ਵਿਧਾਇਕ ਸ਼ੇਰੋਵਾਲੀਆ ਨੇ ‘ਆਪ’ ਵਿਧਾਇਕ ਟੌਂਗ ਨੂੰ ਕੀਤਾ ਪੁਲਿਸ ਹਵਾਲੇ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਾਂ ਪਾਈਆਂ ਗਈਆਂ। ਇਸੇ ਦੌਰਾਨ ਸ਼ਾਹਕੋਟ ਦੇ ਪਿੰਡ ਰੂਪੇਵਾਲ ’ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਸ਼ਾਹਕੋਟ ਵਿਚ ਕਾਂਗਰਸ ਪਾਰਟੀ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਆਰੋਪ ਲਗਾਇਆ ਕਿ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਵੀਰ ਸਿੰਘ ਟੌਂਗ ਜਲੰਧਰ ਲੋਕ ਸਭਾ ਹਲਕੇ ਵਿਚ ਘੁੰਮ ਰਹੇ ਹਨ। ਜਦਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਵਾਲੇ ਦਿਨ ਬਾਹਰੀ ਹਲਕੇ ਦਾ ਕੋਈ ਵਿਅਕਤੀ ਜਲੰਧਰ ’ਚ ਨਹੀਂ ਸੀ ਆ ਸਕਦਾ। ਪ੍ਰੰਤੂ ਇਸ ਦੇ ਬਾਵਜੂਦ ਵਿਧਾਇਕ ਟੌਂਗ ਇਥੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ ਜਦਕਿ ਉਨ੍ਹਾਂ ਦਾ ਹਲਕਾ ਜਲੰਧਰ ਜ਼ਿਲ੍ਹੇ ਅਧੀਨ ਨਹੀਂ ਆਉਂਦਾ। ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਦੱਸਿਆ ਕਿ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਨੂੰ ਘੇਰ ਕੇ ਪੁਲਿਸ ਹਵਾਲੇ ਕਰ ਦਿੱਤਾ। ਇਸ ਮੌਕੇ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜ਼ਿਮਨੀ ਚੋਣ ਦੌਰਾਨ ਧੱਕਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਆਪਣੇ ਵਿਚ ਭੁਗਤਾਉਣ ਲਈ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਚੋਣ ਕਮਿਸ਼ਨ ਕੋਲੋਂ ਅਤੇ ਪੁਲਿਸ ਪ੍ਰਸ਼ਾਸਨ ਕੋਲੋਂ ‘ਆਪ’ ਵਿਧਾਇਕ ਟੌਂਗ ਖਿਲਾਫ਼ ਉਚਿਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਾਂਗਰਸ ਪਾਰਟੀ ’ਤੇ ਧੱਕੇਸ਼ਾਹੀ ਕਰਨ ਦਾ ਆਰੋਪ ਲਗਾਇਆ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …