Breaking News
Home / ਭਾਰਤ / ਦਿੱਲੀ ਕੋਰਟ ਨੇ ਬਿ੍ਰਜ ਭੂਸ਼ਨ ’ਤੇ ਲੱਗੇ ਜਿਣਸੀ ਸ਼ੋਸਣ ਦੇ ਆਰੋਪਾਂ ਦੀ ਪੁਲਿਸ ਤੋਂ ਮੰਗੀ ਰਿਪੋਰਟ

ਦਿੱਲੀ ਕੋਰਟ ਨੇ ਬਿ੍ਰਜ ਭੂਸ਼ਨ ’ਤੇ ਲੱਗੇ ਜਿਣਸੀ ਸ਼ੋਸਣ ਦੇ ਆਰੋਪਾਂ ਦੀ ਪੁਲਿਸ ਤੋਂ ਮੰਗੀ ਰਿਪੋਰਟ

ਅਦਾਲਤ ਨੇ ਪੁਲਿਸ ਨੂੰ 12 ਮਈ ਤੱਕ ਰਿਪੋਰਟ ਦਾਖਲ ਕਰਨ ਦੇ ਦਿੱਤੇ ਨਿਰਦੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕੁਸ਼ਤੀ ਮਹਾਂਸੰਘ ਦੇ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਣਸੀ ਸ਼ੋਸ਼ਣ ਦੇ ਆਰੋਪਾਂ ਦੇ ਮਾਮਲੇ ਵਿਚ ਦਿੱਲੀ ਕੋਰਟ ਨੇ ਦਿੱਲੀ ਪੁਲਿਸ ਤੋਂ ਰਿਪੋਰਟ ਮੰਗ ਲਈ ਹੈ। ਜੱਜ ਨੇ ਧਰਨਾਕਾਰੀ ਪਹਿਲਵਾਨਾਂ ਵੱਲੋਂ ਜਾਂਚ ਦੀ ਨਿਗਰਾਨੀ ਕਰਨ ਅਤੇ ਅਦਾਲਤ ਸਾਹਮਣੇ ਕਥਿਤ ਪੀੜਤਾਂ ਦੇ ਬਿਆਨ ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਪੁਲਿਸ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਦਿੱਲੀ ਪੁਲਿਸ ਨੂੰ 12 ਮਈ ਤੱਕ ਰਿਪੋਰਟ ਦਾਖਲ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਸੇ ਦਿਨ ਮਾਮਲੇ ਦੀ ਅਗਲੀ ਸੁਣਵਾਈ ਕੀਤੀ ਜਾਵੇਗੀ। ਧਿਆਨ ਰਹੇ ਕਿ ਦਿੱਲੀ ਸਥਿਤ ਜੰਤਰ-ਮੰਤਰ ’ਤੇ ਪਹਿਲਵਾਨਾ ਵੱਲੋਂ ਬਿ੍ਰਜ ਭੂਸ਼ਣ ਖਿਲਾਫ਼ ਧਰਨਾ ਦਿੱਤਾ ਜਾ ਰਿਹਾ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਬਰਖਾਸਤ ਕਰਕੇ ਗਿ੍ਰਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਭਿ੍ਰਜ ਭੂਸ਼ਣ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਜਦਕਿ ਪਹਿਲਵਾਨਾਂ ਦੇ ਹੱਕ ਵਿਚ ਖਾਪ ਪੰਚਾਇਤਾਂ ਅਤੇ ਕਿਸਾਨ ਜਥੇਬੰਦੀਆਂ ਵੀ ਉਤਰ ਆਈਆਂ ਹਨ ਅਤੇ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਬਿ੍ਰਜ ਭੂਸ਼ਣ ਖਿਲਾਫ਼ ਕਾਰਵਾਈ ਨਾ ਕੀਤੀ ਤਾਂ ਕੇਂਦਰ ਸਰਕਾਰ ਖਿਲਾਫ਼ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਪਹਿਲਵਾਨਾਂ ਨੂੰ ਨਿਆਂ ਦਿਵਾਇਆ ਜਾਵੇਗਾ।

 

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …