24.1 C
Toronto
Wednesday, September 17, 2025
spot_img
Homeਭਾਰਤਇਮਰਾਨ ਖਾਨ ਦੀ ਗਿ੍ਰਫਤਾਰੀ ਤੋਂ ਬਾਅਦ ਪਾਕਿਸਤਾਨ ’ਚ ਹਿੰਸਾ

ਇਮਰਾਨ ਖਾਨ ਦੀ ਗਿ੍ਰਫਤਾਰੀ ਤੋਂ ਬਾਅਦ ਪਾਕਿਸਤਾਨ ’ਚ ਹਿੰਸਾ

8 ਵਿਅਕਤੀਆਂ ਦੀ ਮੌਤ, ਪੂਰੇ ਦੇਸ਼ ’ਚ ਇੰਟਰਨੈਟ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗਿ੍ਰਫਤਾਰੀ ਤੋਂ ਬਾਅਦ ਪੂਰੇ ਪਾਕਿਸਤਾਨ ਵਿਚ ਹਿੰਸਕ ਘਟਨਾਵਾਂ ਹੋਣ ਲੱਗ ਪਈਆਂ ਹਨ। ਪਿਸ਼ਾਵਰ ਅਤੇ ਇਸਲਾਮਾਬਾਦ ਸਣੇ ਕਈ ਸ਼ਹਿਰਾਂ ਵਿਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਸਮਰਥਕ ਅਗਜ਼ਨੀ ਅਤੇ ਤੋੜ ਭੰਨ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਵਿਚ ਹਿੰਸਕ ਘਟਨਾਵਾਂ ਦੇ ਚੱਲਦਿਆਂ 8 ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਸਾਬਕਾ ਗਵਰਨਰ ਅਤੇ ਪੀਟੀਆਈ ਦੇ ਲੀਡਰ ਓਮਰ ਚੀਮਾ ਨੂੰ ਵੀ ਗਿ੍ਰਫਤਾਰ ਕਰ ਲਿਆ ਗਿਆ ਹੈ। ਮਿਲ ਰਹੀਆਂ ਖਬਰਾਂ ਮੁਤਾਬਕ ਰਾਵਲਪਿੰਡੀ ਵਿਚ ਆਰਮੀ ਹੈਡਕੁਆਰਟਰ ਵਿਚ ਤੋੜ ਭੰਨ ਕੀਤੀ ਗਈ ਹੈ। ਲਾਹੌਰ ਵਿਚ ਗਵਰਨਰ ਹਾਊਸ ਤੇ ਆਰਮੀ ਕਮਾਂਡਰ ਦੇ ਘਰ ਨੂੰ ਜਲਾ ਦਿੱਤਾ ਗਿਆ ਅਤੇ ਕਈ ਫੌਜੀ ਅਫਸਰਾਂ ਦੇ ਘਰਾਂ ’ਤੇ ਹਮਲੇ ਕੀਤੇ ਗਏ ਹਨ। ਕਰਾਚੀ ਦੇ ਕੈਂਟ ਏਰੀਏ ਵਿਚ ਵੀ ਅਜਿਹੀਆਂ ਹੀ ਘਟਨਾਵਾਂ ਵਾਪਰੀਆਂ ਹਨ। ਜਾਣਕਾਰੀ ਮੁਤਾਬਕ ਪੂਰੇ ਪਾਕਿਸਤਾਨ ਵਿਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਪਾਕਿ ਮੀਡੀਆ ਦੀ ਰਿਪੋਰਟ ਅਨੁਸਾਰ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਵਿਚ ਅਮਨ ਕਾਨੂੰਨ ਬਣਾਈ ਰੱਖਣ ਲਈ ਪਾਕਿਸਤਾਨੀ ਫੌਜ ਤਾਇਨਾਤ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ ਏ ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖਾਨ ਨੂੰ ਲੰਘੇ ਕੱਲ੍ਹ ਮੰਗਲਵਾਰ ਨੂੰ ਪਾਕਿਸਤਾਨੀ ਫੌਜ ਨੇ ਇਸਲਾਮਾਬਾਦ ਹਾਈਕੋਰਟ ਦੇ ਬਾਹਰੋਂ ਗਿ੍ਰਫ਼ਤਾਰ ਕਰ ਲਿਆ ਸੀ। ਇਮਰਾਨ ਖਾਨ ਨੂੰ ਉਸ ਸਮੇਂ ਗਿ੍ਰਫ਼ਤਾਰ ਕੀਤਾ ਗਿਆ ਜਦੋਂ ਉਹ ਭਿ੍ਰਸ਼ਟਾਚਾਰ ਦੇ ਇਕ ਮਾਮਲੇ ਵਿਚ ਇਸਲਾਮਾਬਾਦ ਹਾਈਕੋਰਟ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ ਸਨ।

 

RELATED ARTICLES
POPULAR POSTS