Breaking News
Home / ਪੰਜਾਬ / ਪੰਜਾਬ ਵਿਜੀਲੈਂਸ ਨੇ ਭਰਤਇੰਦਰ ਚਾਹਲ ਖਿਲਾਫ ਨਵੀਂ ਜਾਂਚ ਆਰੰਭੀ

ਪੰਜਾਬ ਵਿਜੀਲੈਂਸ ਨੇ ਭਰਤਇੰਦਰ ਚਾਹਲ ਖਿਲਾਫ ਨਵੀਂ ਜਾਂਚ ਆਰੰਭੀ

ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਵੀ ਵਿਜੀਲੈਂਸ ਨੇ ਫਿਰ ਸੱਦਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਜਾਂਚ ’ਚ ਸ਼ਾਮਲ ਨਾ ਹੋ ਸਕਣ ਲਈ ਪੇਸ਼ ਕੀਤੇ ਜਾ ਰਹੇ ਮੈਡੀਕਲ ਸਰਟੀਫਿਕੇਟਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਬਿਊਰੋ ਦੇ ਸੀਨੀਅਰ ਅਧਿਕਾਰੀ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਟਿਆਲਾ ਦੀ ਵਿਜੀਲੈਂਸ ਯੂਨਿਟ ਨੂੰ ਚਾਹਲ ਵੱਲੋਂ ਪੇਸ਼ ਕੀਤੇ ਮੈਡੀਕਲ ਸਰਟੀਫਿਕੇਟਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ। ਭਰਤਇੰਦਰ ਸਿੰਘ ਚਾਹਲ ਖਿਲਾਫ ਵੀ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਜਾਂਚ ਚੱਲ ਰਹੀ ਹੈ। ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਦੇ ਸਲਾਹਕਾਰ ਨੂੰ ਲੰਘੀ 8 ਮਈ ਨੂੰ ਜਾਂਚ ’ਚ ਸ਼ਾਮਲ ਹੋਣ ਲਈ ਸੱਦਿਆ ਗਿਆ ਸੀ। ਚਾਹਲ ਨੇ 7 ਮਈ ਨੂੰ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਵਿਜੀਲੈਂਸ ਨੂੰ ਇੱਕ ਪੱਤਰ ਲਿਖਿਆ ਤੇ ਇਸ ਨਾਲ ਦੋ ਮੈਡੀਕਲ ਸਰਟੀਫਿਕੇਟਾਂ ਦੀਆਂ ਕਾਪੀਆਂ ਨੱਥੀ ਕਰਕੇ ਜਾਂਚ ’ਚ ਸ਼ਾਮਲ ਹੋਣ ਲਈ 2 ਹਫਤਿਆਂ ਦਾ ਸਮਾਂ ਹੋਰ ਮੰਗਿਆ ਸੀ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਭਰਤਇੰਦਰ ਸਿੰਘ ਚਾਹਲ ਵੱਲੋਂ ਜਾਂਚ ’ਚ ਸ਼ਮੂਲੀਅਤ ਤੋਂ ਟਾਲਾ ਵੱਟਣ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਮੈਡੀਕਲ ਸਰਟੀਫਿਕੇਟਾਂ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਧਰ ਦੂਜੇ ਪਾਸੇ ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲੇ ਵਿੱਚ ਜਾਂਚ ਲਈ ਫਿਰ ਸੱਦਿਆ ਹੈ। ਮਹਿੰਦਰਾ ਵਿਜੀਲੈਂਸ ਦੇ ਤਫਤੀਸ਼ੀ ਅਫ਼ਸਰ ਦੇ ਅੱਗੇ ਤੀਜੀ ਵਾਰੀ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਉਹ ਦੋ ਵਾਰੀ ਜਾਂਚ ’ਚ ਸ਼ਾਮਲ ਹੋ ਚੁੱਕੇ ਹਨ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਸਦ ਮੈਂਬਰ ਸਨੀ ਦਿਓਲ ’ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ : ਪਠਾਨਕੋਟ ਨੇ ਲੋਕਾਂ ਨੇ ਸਨੀ ਦਿਓ ਸੰਸਦ ਮੈਂਬਰ ਬਣਾ ਕੇ ਕੀਤੀ ਵੱਡੀ ਗਲਤੀ …