ਮਾਪਿਆਂ ਦਾ ਇਕਲੌਤਾ ਪੁੱਤਰ ਸੀ ਸ਼ਹੀਦ ਜਸਵੀਰ ਸਿੰਘ
ਬਰਨਾਲਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦਾ ਫੌਜੀ ਜਵਾਨ ਜਸਵੀਰ ਸਿੰਘ ਸਮਰਾ ਦੇਸ਼ ਦੇ ਲਈ ਸ਼ਹੀਦ ਹੋ ਗਿਆ। ਪਿੰਡ ਵਜੀਦਕੇ ਦਾ ਫੌਜੀ ਜਵਾਨ ਜਸਵੀਰ ਸਿੰਘ ਜੰਮੂ ’ਚ ਤਾਇਨਾਤ ਸੀ ਅਤੇ ਉਹ ਡਿਊਟੀ ਦੌਰਾਨ ਅੱਤਵਾਦੀ ਹਮਲੇ ’ਚ ਸ਼ਹੀਦ ਹੋ ਗਿਆ। ਸ਼ਹੀਦ ਜਸਵੀਰ ਸਿੰਘ ਸਮਰਾ ਆਪਣੇ ਮਾਤਾ-ਪਿਤਾ ਦੀ ਇਕਲੌਤੀ ਸੰਤਾਨ ਸੀ, ਜਿਸ ਦੀ ਸ਼ਹਾਦਤ ਦੀ ਖਬਰ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਸ਼ਹੀਦ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਦਾ ਜਨਮ 10 ਅਕਤੂਬਰ 1995 ਨੂੰ ਹੋਇਆ ਸੀ ਅਤੇ ਉਸ ਨੇ ਮੈਟਿ੍ਰਕ ਦੀ ਸਿੱਖਿਆ ਪਿੰਡ ਦੇ ਹਾਈ ਸਕੂਲ ਤੋਂ ਪ੍ਰਾਪਤ ਕੀਤੀ ਜਦਕਿ 12ਵੀਂ ਦੀ ਪੜ੍ਹਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲਾ ਤੋਂ ਅਤੇ ਬੀਏ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਤੋਂ ਕੀਤੀ। ਇਸ ਉਪਰੰਤ 2016 ਵਿਚ ਉਹ ਭਾਰਤੀ ਫੌਜ ਵਿਚ ਭਰਤੀ ਹੋ ਗਿਆ ਅਤੇ ਉਹ ਜੰਮੂ ਦੇ ਰਾਜੌਰੀ ਵਿਚ ਡਿਊਟੀ ’ਤੇ ਤਾਇਨਾਤ ਸੀ, ਜਿੱਥੇ ਦੁਸ਼ਮਣਾਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਜਸਵੀਰ ਸਿੰਘ ਸ਼ਹੀਦ ਹੋ ਗਿਆ। ਜਸਵੀਰ ਸਿੰਘ ਦੀ ਉਮਰ ਲਗਭਗ 25 ਸਾਲ ਸੀ ਅਤੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ ਅਤੇ ਉਹ ਇਸ ਮਹੀਨੇ ਛੁੱਟੀ ਕੇ 2 ਮਈ ਨੂੰ ਵਾਪਸ ਡਿਊਟੀ ’ਤੇ ਪਰਤਿਆ ਸੀ। ਸ਼ਹੀਦ ਲਾਂਸ ਨਾਇਕ ਜਸਵੀਰ ਸਿੰਘ ਸਮਰਾ ਦਾ ਅੰਤਿਮ ਸਸਕਾਰ ਭਲਕੇ ਉਨ੍ਹਾਂ ਦੇ ਜੱਦੀ ਪਿੰਡ ਵਜ਼ੀਦਕੇ ਵਿਖੇ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …