ਪੰਜਾਬ ਦਾ ਯੋਗਦਾਨ ਸਭ ਤੋਂ ਜ਼ਿਆਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਇਸ ਸਾਲ ਹਾੜ੍ਹੀ ਦੇ ਸੀਜ਼ਨ (2022-23) ਦੌਰਾਨ ਮੰਗਲਵਾਰ ਤੱਕ ਕਣਕ ਦੀ ਖਰੀਦ 252 ਲੱਖ ਟਨ ਕੀਤੀ ਜਾ ਚੁੱਕੀ ਹੈ। ਇਹ ਪਿਛਲੇ ਸੀਜ਼ਨ ਨਾਲੇ 75 ਲੱਖ ਟਨ ਵੱਧ ਹੈ। ਪਿਛਲੇ ਸੀਜ਼ਨ ਵਿੱਚ ਇਹ 188 ਲੱਖ ਟਨ ਸੀ।
ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਭਾਰਤੀ ਖੁਰਾਕ ਨਿਗਮ, ਹੋਰ ਰਾਜ ਏਜੰਸੀਆਂ ਦੇ ਨਾਲ ਖਰੀਦ ਵਿੱਚ ਰੁੱਝੀਆਂ ਹੋਈਆਂ ਹਨ ਤੇ ਦੇਸ਼ ਭਰ ਦੇ ਸਾਰੇ ਰਾਜਾਂ ਵਿੱਚ ਖਰੀਦ ਸੁਚਾਰੂ ਢੰਗ ਨਾਲ ਜਾਰੀ ਹੈ। 20 ਲੱਖ ਕਿਸਾਨਾਂ ਨੂੰ ਬੁੱਧਵਾਰ ਸ਼ਾਮ ਨੂੰ 47,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ (ਐੱਮਐੱਸਪੀ ‘ਤੇ) ਸਿੱਧੇ ਤੌਰ ‘ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਚੁੱਕੀ ਹੈ ਤੇ ਹੋਰ ਕਿਸਾਨਾਂ ਨੂੰ ਹਾਲੇ ਲਾਭ ਮਿਲਣਾ ਹੈ। ਰੋਜ਼ਾਨਾ ਔਸਤਨ 2 ਲੱਖ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਕਣਕ ਦੀ ਖਰੀਦ ਵਿੱਚ ਮੁੱਖ ਯੋਗਦਾਨ ਤਿੰਨ ਰਾਜਾਂ ਪੰਜਾਬ, ਹਰਿਆਣਾ ਅਤੇ ਮੱਧ ਪ੍ਰਦੇਸ਼ ਦਾ ਹੈ।