Breaking News
Home / ਪੰਜਾਬ / ਐਸ ਵਾਈ ਐਲ ਮਾਮਲੇ ‘ਤੇ ਚੱਲਿਆ ਅਸਤੀਫਿਆਂ ਦਾ ਦੌਰ

ਐਸ ਵਾਈ ਐਲ ਮਾਮਲੇ ‘ਤੇ ਚੱਲਿਆ ਅਸਤੀਫਿਆਂ ਦਾ ਦੌਰ

mla-sidhu-pargat-bains-580x362ਨਵਜੋਤ ਕੌਰ ਸਿੱਧੂ, ਬੈਂਸ ਭਰਾ ਅਤੇ ਪ੍ਰਗਟ ਸਿੰਘ ਨੇ ਦਿੱਤਾ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਐਸਵਾਈ ਐਲ ਦੇ ਮੁੱਦੇ ‘ਤੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸ ਮੁੱਦੇ ਨੂੰ ਲੈ ਕੇ ਲਗਾਤਾਰ ਅਸਤੀਫਿਆਂ ਦਾ ਦੌਰ ਚੱਲ ਰਿਹਾ ਹੈ। ਅੱਜ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਲੁਧਿਆਣਾ ਤੋਂ ਅਜਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਤੇ ਜਲੰਧਰ ਦੇ ਵਿਧਾਇਕ ਪ੍ਰਗਟ ਸਿੰਘ ਨੇ ਵੀ ਵਿਧਾਇਕ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਵਿਧਾਇਕ ਵੀ ਐਸਵਾਈਐਲ ਮੁੱਦੇ ‘ਤੇ ਆਪਣੇ ਅਸਤੀਫੇ ਵਿਧਾਨ ਸਭਾ ਸਪੀਕਰ ਨੂੰ ਭੇਜ ਚੁੱਕੇ ਹਨ। ਹਾਲਾਂਕਿ ਇਹਨਾਂ ਦੇ ਅਸਤੀਫੇ ਅਜੇ ਮਨਜ਼ੂਰ ਨਹੀਂ ਕੀਤੇ ਗਏ ਹਨ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …