ਕੈਪਟਨ ਅਮਰਿੰਦਰ ਨੇ ਬਾਦਲ ਸਰਕਾਰ ਦੀ ਕੀਤੀ ਨਿੰਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਸਰਕਾਰ ਵੱਲੋਂ ਸੂਬਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਗਏ ਸੰਕਲਪ ਨੂੰ ਨਿਰਆਧਾਰ ਤੇ ਤਰਕਹੀਣ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸੂਬੇ ਕੋਲ ਖਰੀਦਣ ਜਾਂ ਵੇਚਣ ਲਈ ਵਾਧੂ ਪਾਣੀ ਨਾ ਹੋਣ ਦੀ ਸੱਚਾਈ ਨੂੰ ਮੰਨਣ ਤੋਂ ਇਨਕਾਰ ਕਰ ਰਹੀ ਬਾਦਲ ਸਰਕਾਰ ਦੀ ਨਿੰਦਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਕਿਸੇ ਕੀਮਤ ‘ਤੇ ਆਪਣੇ ਨਾਨ-ਰਿਪੇਰੀਅਨ ਗੁਆਂਢੀਆਂ ਨੂੰ ਪਾਣੀ ਨਹੀਂ ਦੇ ਸਕਦਾ, ਕਿਉਂਕਿ ਸੂਬਾ ਖੁਦ ਪਾਣੀ ਦੀ ਤੰਗੀ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਵਿਚ ਪਾਣੀ ਵੰਡਣ ਦਾ ਸਵਾਲ ਵੀ ਪੈਦਾ ਨਹੀਂ ਹੁੰਦਾ। ਕੈਪਟਨ ਅਮਰਿੰਦਰ ਨੇ ਬਾਦਲ ਸਰਕਾਰ ਦੀ ਆਪਣੇ ਸੰਕਲਪ ਵਿਚ ਪੰਜਾਬ ਅੰਦਰ ਪਾਣੀ ਦੀ ਘਾਟ ਤੇ ਐਸ.ਵਾਈ.ਐਲ. ‘ਤੇ ਪਾਣੀ ਵੰਡਣ ਵਿਚ ਉਸ ਦੀ ਅਸਮਰਥਤਾ ਨੂੰ ਸਾਹਮਣੇ ਨਾ ਰੱਖਣ ਨੂੰ ਲੈ ਕੇ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਕਲਪ ਵਿਚ ਦਰਸਾਈਆਂ ਗਈਆਂ ਅਜ਼ਾਦੀ ਤੋਂ ਪਹਿਲਾਂ ਦੀਆਂ ਉਦਾਹਰਨਾਂ ਨੂੰ 1955 ਦੇ ਕਾਨੂੰਨ ਵਿਚ ਖਤਮ ਕਰ ਦਿੱਤਾ ਗਿਆ ਹੈ, ਜਿਸ ਵਿਚ ਸਾਫ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ ਕਿ ਪਾਣੀ ਦੀ ਵੰਡ ਬਗੈਰ ਕਿਸੇ ਕੀਮਤ ਹੋਵੇਗੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …