ਨਵੀਂ ਦਿੱਲੀ : ਪ੍ਰੈੱਸ ਕੌਂਸਲ ਆਫ਼ ਇੰਡੀਆ (ਪੀ.ਸੀ.ਆਈ.) ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਕ ਰਿਪੋਰਟਰ ਦੀ ਗ੍ਰਿਫਤਾਰੀ ਅਤੇ ਉਸ ਨੂੰ ਉਸ ਦੀ ਪੱਤਰਕਾਰਤਾ ਦੀ ਡਿਊਟੀ ਕਰਨ ਤੋਂ ਰੋਕਣ ‘ਤੇ ਰਿਪੋਰਟ ਮੰਗੀ ਹੈ। ਪ੍ਰੈੱਸ ਕੌਂਸਲ ਆਫ਼ ਇੰਡੀਆ ਦੀ ਚੇਅਰਪਰਸਨ ਰੰਜਨਾ ਪ੍ਰਕਾਸ਼ ਦੇਸਾਈ ਨੇ ਪੰਜਾਬ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਭੇਜੇ ਨੋਟਿਸ ‘ਚ 2 ਹਫ਼ਤਿਆਂ ਅੰਦਰ ਰਿਪੋਰਟ ਮੰਗੀ ਹੈ। ਜ਼ਿਕਰਯੋਗ ਹੈ ਕਿ ਟੀ.ਵੀ. ਪੱਤਰਕਾਰ ਭਾਵਨਾ ਕਿਸ਼ੋਰ ਅਤੇ 2 ਹੋਰਾਂ ਨੂੰ ਪੰਜਾਬ ਪੁਲਿਸ ਨੇ 5 ਮਈ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਸੀ ਜਦੋਂ ਉਨ੍ਹਾਂ ਦੇ ਵਾਹਨ ਨੇ ਕਥਿਤ ਤੌਰ ‘ਤੇ ਇਕ ਔਰਤ ਨੂੰ ਟੱਕਰ ਮਾਰ ਦਿੱਤੀ ਸੀ ਅਤੇ ਉਸ ਦਾ ਹੱਥ ਜ਼ਖ਼ਮੀ ਹੋ ਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਕ ਦਿਨ ਬਾਅਦ 7 ਮਈ ਨੂੰ ਲੁਧਿਆਣਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਸੀ। ਪੀ.ਸੀ.ਆਈ. ਨੇ ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਉਕਤ ਮਾਮਲੇ ‘ਚ ਪੱਤਰਕਾਰ ਦੇ ਵੀਡੀਓ ਪੱਤਰਕਾਰ ਅਤੇ ਕਾਰ ਡਰਾਈਵਰ ਸ਼ਾਮਿਲ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …