ਟੋਰਾਂਟੋ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਸੰਚਿਤ ਮਹਿਰਾ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਸੰਚਿਤ ਨੇ ਮੀਰਾ ਅਹਿਮਦ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਜ਼ਿਕਰਯੋਗ ਹੈ ਕਿ ਸੰਚਿਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਰੀਬੀ ਦੋਸਤ ਹਨ ਅਤੇ ਕਰੀਬ 32 ਸਾਲਾਂ ਤੋਂ ਲਿਬਰਲ ਪਾਰਟੀ ਨਾਲ ਜੁੜੇ ਹੋਏ ਹਨ। ਆਪਣੀ ਜਿੱਤ ਦੇ ਭਾਸ਼ਣ ਵਿੱਚ ਮਹਿਰਾ ਨੇ ਕਿਹਾ ਕਿ ਅਗਲੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰਨ ਦਾ ਸਮਾਂ ਆ ਗਿਆ ਹੈ। ਸ਼ਡਿਊਲ ਅਨੁਸਾਰ ਕੈਨੇਡਾ ‘ਚ 2025 ਵਿਚ ਆਮ ਚੋਣਾਂ ਹੋਣ ਜਾ ਰਹੀਆਂ ਹਨ। ਲਿਬਰਲ ਪਾਰਟੀ ਦੀ ਇਸ ਚੋਣ ਵਿਚ ਮੁਕਾਬਲਾ ਸਖ਼ਤ ਮੰਨਿਆ ਜਾ ਰਿਹਾ ਸੀ। ਇਸ ਦਾ ਕਾਰਨ ਇਹ ਸੀ ਕਿ ਉਸ ਦਾ ਮੁਕਾਬਲਾ ਮੀਰਾ ਅਹਿਮਦ ਨਾਲ ਸੀ, ਜੋ ਪਹਿਲਾਂ ਇਸ ਪਾਰਟੀ ਦੀ ਪ੍ਰਧਾਨ ਰਹਿ ਚੁੱਕੀ ਹੈ। ਦਸਣਯੋਗ ਹੈ ਕਿ ਲਿਬਰਲ ਪਾਰਟੀ ਦਾ ਸੰਚਾਲਨ ਨੈਸ਼ਨਲ ਬੋਰਡ ਆਫ਼ ਡਾਇਰੈਕਟਰਜ਼ ਦੁਆਰਾ ਕੀਤਾ ਜਾਂਦਾ ਹੈ। ਮਹਿਰਾ ਵੀ ਇਸ ਦੀ ਅਗਵਾਈ ਕਰਨਗੇ। ਦੇਸ਼ ਵਿਚ ਆਮ ਚੋਣਾਂ 2025 ਵਿਚ ਹੋਣੀਆਂ ਹਨ, ਪਰ ਇਸ ਤੋਂ ਪਹਿਲਾਂ ਰਾਜਾਂ ਵਿੱਚ ਵੀ ਚੋਣ ਸਰਗਰਮੀਆਂ ਜਾਰੀ ਹਨ। ਇਨ੍ਹਾਂ ਚੋਣਾਂ ਵਿੱਚ ਪਾਰਟੀ ਨੂੰ ਜਿਤਾਉਣ ਦੀ ਜ਼ਿੰਮੇਵਾਰੀ ਸੰਚਿਤ ਦੀ ਹੋਵੇਗੀ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …