Breaking News
Home / ਦੁਨੀਆ / ਇਮਰਾਨ ਖਾਨ ਇਸਲਾਮਾਬਾਦ ਹਾਈਕੋਰਟ ਦੇ ਬਾਹਰੋਂ ਗ੍ਰਿਫਤਾਰ

ਇਮਰਾਨ ਖਾਨ ਇਸਲਾਮਾਬਾਦ ਹਾਈਕੋਰਟ ਦੇ ਬਾਹਰੋਂ ਗ੍ਰਿਫਤਾਰ

ਧਾਰਾ 144 ਲਾਗੂ, ਇੰਟਰਨੈੱਟ ਦੇ ਮੋਬਾਈਲ ਸੇਵਾਵਾਂ ਬੰਦ
ਇਸਲਾਮਾਬਾਦ/ਬਿਊਰੋ ਨਿਊਜ਼ : ਪੈਰਾਮਿਲਟਰੀ ਰੇਂਜਰਾਂ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮੰਗਲਵਾਰ ਨੂੰ ਇਸਲਾਮਾਬਾਦ ਹਾਈਕੋਰਟ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ। ਖ਼ਾਨ ਭ੍ਰਿਸ਼ਟਾਚਾਰ ਕੇਸ ਦੀ ਸੁਣਵਾਈ ਲਈ ਕੋਰਟ ਅਹਾਤੇ ਵਿੱਚ ਮੌਜੂਦ ਸਨ। ਗ੍ਰਿਫ਼ਤਾਰੀ ਮਗਰੋਂ ਖ਼ਾਨ ਨੂੰ ਰਾਵਲਪਿੰਡੀ ਸਥਿਤ ਕੌਮੀ ਜਵਾਬਦੇਹੀ ਬਿਊਰੋ (ਐੱਨਏਬੀ) ਦੇ ਦਫ਼ਤਰ ਵਿੱਚ ਤਬਦੀਲ ਕੀਤੇ ਜਾਣ ਦੀਆਂ ਰਿਪੋਰਟਾਂ ਹਨ। ਹਾਲਾਂਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼(ਪੀਟੀਆਈ) ਦੇ ਆਗੂ ਫ਼ਵਾਦ ਚੌਧਰੀ ਨੇ ਖ਼ਾਨ ਨੂੰ ਕਿਸੇ ਅਣਦੱਸੀ ਥਾਂ ਤਬਦੀਲ ਕਰਨ ਦਾ ਦਾਅਵਾ ਕੀਤਾ ਹੈ। ਪਾਰਟੀ ਨੇ ਖ਼ਾਨ ‘ਤੇ ਤਸ਼ੱਦਦ ਕੀਤੇ ਜਾਣ ਦਾ ਵੀ ਦਾਅਵਾ ਕੀਤਾ ਹੈ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ। ਪੀਟੀਆਈ ਦੇ ਸਕੱਤਰ ਜਨਰਲ ਅਸਦ ਉਮਰ ਨੇ ਟਵੀਟ ਕੀਤਾ ਕਿ ਪਾਰਟੀ ਦੇ ਉਪ ਚੇਅਰਮੈਨ ਸ਼ਾਹ ਮਹਿਮੂਦ ਕੁਰੈਸ਼ੀ ਦੀ ਅਗਵਾਈ ਵਾਲੀ ਛੇ ਮੈਂਬਰੀ ਕਮੇਟੀ ਵੱਲੋਂ ਅਗਲੇ ਸੰਘਰਸ਼ ਦੀ ਰਣਨੀਤੀ ਘੜੀ ਜਾਵੇਗੀ।
ਇਸ ਦੌਰਾਨ ਭਾਰਤ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਹੈ। ਦੱਸ ਦੇਈਏ ਕਿ ਖ਼ਾਨ ਨੇ ਅਜੇ ਇਕ ਦਿਨ ਪਹਿਲਾਂ ਦੇਸ਼ ਦੀ ਤਾਕਤਵਾਰ ਫੌਜ ‘ਤੇ ਉਨ੍ਹਾਂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਘੜਨ ਦਾ ਦੋਸ਼ ਲਾਇਆ ਸੀ। ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਸਾਬਕਾ ਕ੍ਰਿਕਟਰ ਤੋਂ ਸਿਆਸਤਦਾਨ ਬਣੇ 70 ਸਾਲਾ ਆਗੂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਖ਼ਾਨ ਦੀ ਗ੍ਰਿਫ਼ਤਾਰੀ ਅਜਿਹੇ ਮੌਕੇ ਹੋਈ ਹੈ ਜਦੋਂ ਇਕ ਦਿਨ ਪਹਿਲਾਂ ਪਾਕਿਸਤਾਨੀ ਫੌਜ ਨੇ ਗੱਦੀਓਂ ਲਾਹੇ ਪ੍ਰਧਾਨ ਮੰਤਰੀ ਵੱਲੋਂ ਖੁਫ਼ੀਆ ਏਜੰਸੀ ਆਈਐੱਸਆਈ ਦੇ ਇਕ ਸੀਨੀਅਰ ਅਧਿਕਾਰੀ ‘ਤੇ ਲਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ।
ਰਾਵਲਪਿੰਡੀ ਸਥਿਤ ਫੌਜ ਦੇ ਹੈੱਡਕੁਆਰਟਰ ‘ਚ ਵੜੇ ਇਮਰਾਨ ਹਮਾਇਤੀ
ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਦੇ ਹਮਾਇਤੀ ਵੱਖ ਵੱਖ ਸ਼ਹਿਰਾਂ ਵਿੱਚ ਸੜਕਾਂ ‘ਤ ਉੱਤਰ ਆਏ ਤੇ ਇਨ੍ਹਾਂ ਪ੍ਰਦਰਸ਼ਨਾਂ ਨੇ ਹੌਲੀ ਹੌਲੀ ਹਿੰਸਕ ਰੂਪ ਧਾਰ ਲਿਆ। ਪਾਰਟੀ ਵਰਕਰ ਕਰਾਚੀ, ਪਿਸ਼ਾਵਰ ਤੇ ਲਾਹੌਰ ਸਥਿਤ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਮੁੱਖ ਦਫ਼ਤਰਾਂ ‘ਇਨਸਾਫ਼ ਹਾਊਸ’ ਵਿੱਚ ਇਕੱਤਰ ਹੋ ਗਏ। ਰਾਵਲਪਿੰਡੀ ਤੇ ਇਸਲਾਮਾਬਾਦ ਵਿੱਚ ਵੀ ਲੋਕ ਸੜਕਾਂ ‘ਤੇ ਨਿਕਲ ਆਏ। ਖ਼ਾਨ ਦੇ ਸਮਰਥਕ ਰਾਵਲਪਿੰਡੀ ਸਥਿਤ ਪਾਕਿਸਤਾਨ ਫੌਜ ਦੇ ਹੈੱਡਕੁਆਰਟਰ ਤੇ ਲਾਹੌਰ ਵਿੱਚ ਕੋਰ ਕਮਾਂਡਰਾਂ ਦੀ ਰਿਹਾਇਸ਼ ਵਿੱਚ ਦਾਖ਼ਲ ਹੋ ਗਏ। ਹੈੱਡਕੁਆਰਟਰ ‘ਤੇ ਬੋਲੇ ਧਾਵੇ ਦੌਰਾਨ ਉਥੇ ਮੌਜੂਦਾ ਸਲਾਮਤੀ ਦਸਤਿਆਂ ਨੇ ਜ਼ਾਬਤੇ ਨਾਲ ਕੰਮ ਲਿਆ। ਪ੍ਰਦਰਸ਼ਨਕਾਰੀਆਂ ਨੇ ਸ਼ਾਹਬਾਜ਼ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਧਰ ਕੋਰ ਕਮਾਂਡਰ ਲਾਹੌਰ ਦੀ ਰਿਹਾਇਸ਼ ਵਿੱਚ ਵੜੇ ਪੀਟੀਆਈ ਵਰਕਰਾਂ ਨੇ ਭੰਨ-ਤੋੜ ਕੀਤੀ।
ਕਰਾਚੀ ‘ਚ ਭਾਰਤੀ ਕੈਦੀ ਦੀ ਮੌਤ
ਪਾਕਿਤਸਾਨ 199 ਭਾਰਤੀ ਮਛੇਰਿਆਂ ਨੂੰ ਕਰੇਗਾ ਰਿਹਾਅ
ਕਰਾਚੀ : ਪਾਕਿਸਤਾਨ ਆਪਣੇ ਪਾਣੀਆਂ ਵਿੱਚ ਗੈਰ-ਕਾਨੂੰਨੀ ਮੱਛੀਆਂ ਫੜਨ ਦੇ ਆਰੋਪ ਵਿੱਚ ਗ੍ਰਿਫਤਾਰ ਕੀਤੇ 199 ਭਾਰਤੀ ਮਛੇਰਿਆਂ ਨੂੰ ਸ਼ੁੱਕਰਵਾਰ ਨੂੰ ਰਿਹਾਅ ਕਰ ਦੇਵੇਗਾ। ਇਸ ਦੌਰਾਨ ਇਕ ਭਾਰਤੀ ਨਾਗਰਿਕ, ਜਿਸ ਨੂੰ 199 ਮਛੇਰਿਆਂ ਦੇ ਨਾਲ ਵਾਪਸ ਭੇਜਿਆ ਜਾਣਾ ਸੀ, ਦੀ ਇਸ ਮੌਤ ਹੋ ਗਈ। ਸਿੰਧ ਵਿੱਚ ਜੇਲ੍ਹਾਂ ਅਤੇ ਸੁਧਾਰ ਵਿਭਾਗ ਦੇ ਉੱਚ ਅਧਿਕਾਰੀ ਕਾਜ਼ੀ ਨਜ਼ੀਰ ਨੇ ਕਿਹਾ ਕਿ ਉਨ੍ਹਾਂ ਨੂੰ ਸਬੰਧਤ ਮੰਤਰਾਲਿਆਂ ਨੇ ਸ਼ੁੱਕਰਵਾਰ ਨੂੰ 199 ਮਛੇਰਿਆਂ ਨੂੰ ਰਿਹਾਅ ਕਰਨ ਅਤੇ ਉਨ੍ਹਾਂ ਦੀ ਵਾਪਸੀ ਦੀਆਂ ਤਿਆਰੀਆਂ ਕਰਨ ਲਈ ਕਿਹਾ ਹੈ।
ਇਨ੍ਹਾਂ ਮਛੇਰਿਆਂ ਨੂੰ ਲਾਹੌਰ ਭੇਜਿਆ ਜਾਵੇਗਾ ਅਤੇ ਵਾਹਗਾ ਸਰਹੱਦ ‘ਤੇ ਭਾਰਤੀ ਅਧਿਕਾਰੀਆਂ ਨੂੰ ਸੌਂਪਿਆ ਜਾਵੇਗਾ। ਇਹ ਮਛੇਰੇ ਇਸ ਸਮੇਂ ਕਰਾਚੀ ਦੀ ਲਾਂਧੀ ਜੇਲ੍ਹ ਵਿੱਚ ਬੰਦ ਹਨ। ਭਾਰਤੀ ਨਾਗਰਿਕ ਜ਼ੁਲਫਕਾਰ ਦੀ ਬਿਮਾਰੀ ਕਾਰਨ ਸ਼ਨਿਚਰਵਾਰ ਨੂੰ ਕਰਾਚੀ ਦੇ ਹਸਪਤਾਲ ‘ਚ ਮੌਤ ਹੋ ਗਈ। ਮਛੇਰਿਆਂ ਦੇ ਨਾਲ ਜ਼ੁਲਫ਼ਕਾਰ ਨੂੰ ਵੀ ਰਿਹਾਅ ਕੀਤਾ ਜਾਣਾ ਸੀ।

 

Check Also

ਪਾਕਿਸਤਾਨੀ ਪੰਜਾਬ ਦੀ ਮੰਤਰੀ ਨੇ ਲਾਹੌਰ ’ਚ ਹਵਾ ਪ੍ਰਦੂਸ਼ਣ ਲਈ ਭਾਰਤੀ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ

ਕਿਹਾ : ਅੰਮਿ੍ਰਤਸਰ ਤੇ ਦਿੱਲੀ ਦੀਆਂ ਹਵਾਵਾਂ ਲਾਹੌਰ ਵਿਚ ਪ੍ਰਦੂਸ਼ਣ ਦਾ ਕਾਰਨ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨੀ …