Breaking News
Home / ਪੰਜਾਬ / ਨੰਗਲ ‘ਚ ਫੈਕਟਰੀ ਦੀ ਗੈਸ ਲੀਕ

ਨੰਗਲ ‘ਚ ਫੈਕਟਰੀ ਦੀ ਗੈਸ ਲੀਕ

ਨੰਗਲ ਪ੍ਰਸ਼ਾਸਨ ਨੇ ਪੂਰਾ ਇਲਾਕਾ ਕੀਤਾ ਸੀਲ
ਨੰਗਲ/ਬਿਊਰੋ ਨਿਊਜ਼ : ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿਚ ਵੀਰਵਾਰ ਸਵੇਰੇ ਇਕ ਫੈਕਟਰੀ ਵਿਚੋਂ ਗੈਸ ਲੀਕ ਹੋ ਗਈ। ਇਸ ਗੈਸ ਦੀ ਲਪੇਟ ਵਿਚ ਪ੍ਰਾਈਵੇਟ ਸਕੂਲ ਦੇ 30 ਤੋਂ 35 ਬੱਚਿਆਂ ਸਣੇ ਕਈ ਹੋਰ ਲੋਕ ਵੀ ਆ ਗਏ। ਇਨ੍ਹਾਂ ਸਾਰੇ ਵਿਅਕਤੀਆਂ ਨੂੰ ਗਲੇ ਵਿਚ ਖਾਰਸ਼, ਸਿਰ ਦਰਦ ਅਤੇ ਸਾਹ ਲੈਣ ਵਿਚ ਮੁਸ਼ਕਲ ਹੋਣ ‘ਤੇ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ। ਇਸਦੇ ਚੱਲਦਿਆਂ ਨੰਗਲ ਪ੍ਰਸ਼ਾਸਨ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਨਿੱਜੀ ਸਕੂਲ ਨੂੰ ਬੰਦ ਕਰਕੇ ਬੱਚਿਆਂ ਨੂੰ ਵੀ ਘਰਾਂ ਨੂੰ ਭੇਜ ਦਿੱਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਇਸ ਹਾਦਸੇ ਤੋਂ ਬਾਅਦ ਨੇੜਲੇ ਪਿੰਡਾਂ ਦੇ ਲੋਕ ਵੀ ਇਕੱਠੇ ਹੋ ਗਏ ਅਤੇ ਫੈਕਟਰੀਆਂ ਦੇ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਨੰਗਲ ਵਿਚ ਦੋ ਵੱਡੀਆਂ ਫੈਕਟਰੀਆਂ ਪੀਏਸੀਐਲ ਅਤੇ ਐਨਐਫਐਲ ਹਨ। ਮੀਡੀਆ ਰਿਪੋਰਟਾਂ ਮੁਤਾਬਕ ਜਿਸ ਜਗ੍ਹਾ ਇਹ ਗੈਸ ਲੀਕ ਹੋਈ ਹੈ, ਉਥੇ 400 ਦੇ ਕਰੀਬ ਵਿਅਕਤੀ ਹਰ ਸਮੇਂ ਮੌਜੂਦ ਰਹਿੰਦੇ ਹਨ। ਇਸਦੇ ਨੇੜੇ ਕਈ ਕਾਲੋਨੀਆਂ ਵੀ ਵਸੀਆਂ ਹੋਈਆਂ ਹਨ। ਇਹ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ ਕਿ ਇਸ ਫੈਕਟਰੀ ਦੇ ਨੇੜੇ ਸਕੂਲ ਨੂੰ ਮਨਜੂਰੀ ਕਿਸ ਨੇ ਦਿੱਤੀ ਸੀ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।