Breaking News
Home / ਪੰਜਾਬ / ਰਾਘਵ ਚੱਢਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਨਾਲ ਮੁਲਾਕਾਤ

ਰਾਘਵ ਚੱਢਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਨਾਲ ਮੁਲਾਕਾਤ

ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਨਾਲ ਮੁਲਾਕਾਤ ਕੀਤੀ। ਇਸ ਅਚਨਚੇਤ ਮੁਲਾਕਾਤ ਨੂੰ ਸਿਆਸੀ ਪੱਖ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਦੋਵਾਂ ਆਗੂਆਂ ਨੇ ਸੰਤ ਨਿਰੰਜਣ ਦਾਸ ਨਾਲ 45 ਮਿੰਟ ਤੱਕ ਬੰਦ ਕਮਰਾ ਮੀਟਿੰਗ ਕੀਤੀ। ਮੀਟਿੰਗ ਵਿੱਚ ਡੇਰਾ ਬੱਲਾਂ ਦੇ ਟਰੱਸਟੀ ਤੇ ਹੋਰ ਮੋਹਤਬਰ ਵੀ ਸ਼ਾਮਲ ਸਨ। ਜਲੰਧਰ ਜ਼ਿਲ੍ਹੇ ਵਿੱਚ ਡੇਰਾ ਬੱਲਾਂ ਦਾ ਕਾਫੀ ਪ੍ਰਭਾਵ ਮੰਨਿਆ ਜਾਂਦਾ ਹੈ। ਇਸ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਆਗੂ ਵਿਜੈ ਰੂਪਾਨੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਸਿਆਸੀ ਆਗੂ ਵੀ ਇੱਥੇ ਨਤਮਸਤਕ ਹੋ ਚੁੱਕੇ ਹਨ।

 

Check Also

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …