-2.8 C
Toronto
Saturday, March 28, 2026
spot_img
Homeਪੰਜਾਬਆਮ ਆਦਮੀ ਪਾਰਟੀ ਨੇ ਦਲਿਤਾਂ ਤੇ ਸਿੱਖਾਂ ਨਾਲ ਭੇਦਭਾਵ ਕੀਤਾ: ਚੰਨੀ

ਆਮ ਆਦਮੀ ਪਾਰਟੀ ਨੇ ਦਲਿਤਾਂ ਤੇ ਸਿੱਖਾਂ ਨਾਲ ਭੇਦਭਾਵ ਕੀਤਾ: ਚੰਨੀ

ਕਿਹਾ : ਕਾਂਗਰਸ ਵਲੋਂ ਚਲਾਈਆਂ ਸਕੀਮਾਂ ‘ਆਪ’ ਨੇ ਬੰਦ ਕੀਤੀਆਂ
ਜਲੰਧਰ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਅੱਗੇ ਵਧਾਉਣ ਦੀ ਥਾਂ ਪਿੱਛੇ ਧੱਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੇਲੇ ਪੰਜਾਬ ਵਿੱਚ ਜਿਹੜੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ, ਉਹ ‘ਆਪ’ ਸਰਕਾਰ ਨੇ ਆਉਂਦਿਆਂ ਹੀ ਬੰਦ ਕਰਵਾ ਦਿੱਤੇ। ਉਨ੍ਹਾਂ ਕਿਹਾ ਕਿ ‘ਆਪ’ ਨੇ ਕਾਂਗਰਸ ਸਰਕਾਰ ਵੱਲੋਂ ਚਲਾਈਆਂ ਗਈਆਂ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਤਾਂ ਹੁਣ ਉਹ ਕਿਸ ਮੂੰਹ ਨਾਲ ਵੋਟਾਂ ਮੰਗ ਰਹੇ ਹਨ।
ਚੰਨੀ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ। ‘ਆਪ’ ਸਰਕਾਰ ਨੇ ਦਲਿਤਾਂ ਅਤੇ ਸਿੱਖਾਂ ਨਾਲ ਭੇਦਭਾਵ ਕੀਤਾ ਹੈ ਜਦੋਂ ਕਿ ਕਾਂਗਰਸ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ ਤੋਂ ਭਲਾਈ ਸਕੀਮਾਂ ਚਲਾਈਆਂ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੇਲੇ ਧਰਨੇ-ਪ੍ਰਦਰਸ਼ਨਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਮੁਲਾਜ਼ਮ ਵਰਗ ਨੂੰ ਅਣਗੌਲਿਆਂ ਕਰ ਰਹੀ ਹੈ, ਜਿਸ ਕਰਕੇ ਉਹ ਧਰਨੇ ਲਾਉਣ ਲਈ ਮਜਬੂਰ ਹਨ।

 

RELATED ARTICLES

POPULAR POSTS