19.5 C
Toronto
Friday, August 14, 2026
spot_img
Homeਪੰਜਾਬ'ਆਪ' ਵਿਧਾਇਕ ਅਮਿਤ ਰਤਨ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਨਹੀਂ ਮਿਲੀ ਰਾਹਤ

‘ਆਪ’ ਵਿਧਾਇਕ ਅਮਿਤ ਰਤਨ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਨਹੀਂ ਮਿਲੀ ਰਾਹਤ

‘ਆਪ’ ਵਿਧਾਇਕ ਅਮਿਤ ਰਤਨ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਨਹੀਂ ਮਿਲੀ ਰਾਹਤਕੋਰਟ ਨੇ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 18 ਮਈ ਤੱਕ ਕੀਤੀ ਮੁਲਤਵੀ
ਚੰਡੀਗੜ੍ਹ : ਸਰਪੰਚ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੀ ਰੈਗੂਲਰ ਜ਼ਮਾਨਤ ‘ਤੇ ਹੋਈ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਅਮਿਤ ਰਤਨ ਨੂੰ ਬਿਨਾਂ ਕਿਸੇ ਰਾਹਤ ਦਿੱਤੇ ਸੁਣਵਾਈ ਨੂੰ 18 ਮਈ ਤੱਕ ਮੁਲਤਵੀ ਕਰ ਦਿੱਤਾ। ਵਿਧਾਇਕ ਅਮਿਤ ਰਤਨ ਨੂੰ ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ‘ਤੇ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਆਰੋਪ ਹੈ। ਮਹਿਲਾ ਸਰਪੰਚ ਦੇ ਪਤੀ ਵੱਲੋਂ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਵਿਧਾਇਕ ਦੇ ਕਰੀਬੀ ਦੋਸਤ ਨੂੰ ਸਰਕਟ ਹਾਊਸ ਬਠਿੰਡਾ ਦੀ ਪਾਰਕਿੰਗ ‘ਚ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਜਿਸ ਤੋਂ ਬਾਅਦ ਇਸ ਮਾਮਲੇ ‘ਚ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਲੰਘੀ 11 ਅਪ੍ਰੈਲ ਨੂੰ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਹਾਈ ਕੋਰਟ ‘ਚ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ।

RELATED ARTICLES
POPULAR POSTS