Breaking News
Home / ਪੰਜਾਬ / ਐਸਡੀਐਮ ਮਾਮਲੇ ’ਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਅੰਤਿ੍ਰਮ ਜ਼ਮਾਨਤ

ਐਸਡੀਐਮ ਮਾਮਲੇ ’ਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਅੰਤਿ੍ਰਮ ਜ਼ਮਾਨਤ

ਮਹਿਤਾਬ ਖਹਿਰਾ ਬੋਲੇ : ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਬਚਾਇਆ
ਚੰਡੀਗੜ੍ਹ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਖਿਲਾਫ਼ ਦਰਜ ਮਾਮਲੇ ’ਚ ਅੱਜ ਅਦਾਲਤ ਨੇ ਅੰਤਿ੍ਰਮ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਆਪਣੇ ਟਵੀਟ ’ਚ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸ਼ਲੀਲ ਵੀਡੀਓ ਮਾਮਲੇ ਨੂੰ ਦਬਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਪਾਲ ਖਹਿਰਾ ਖਿਲਾਫ਼ ਐਸਡੀਐਮ ਨੂੰ ਧਮਕਾਉਣ ਦਾ ਮਾਮਲਾ ਦਰਜ ਕਰਵਾਇਆ ਸੀ। ਉਨ੍ਹਾਂ ਅੱਗੇ ਲਿਖਿਆ ਕਿ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਪੰਜਾਬ ਸਰਕਾਰ ਆਪਣੇ ਆਰੋਪੀ ਮੰਤਰੀ ਨੂੰ ਗਿ੍ਰਫਤਾਰ ਕਰਨ ਦੀ ਬਜਾਏ ਆਪਣੇ ਰਾਜਨੀਤਿਕ ਵਿਰੋਧੀਆਂ ਖਿਲਾਫ ਸਾਜਿਸ਼ ਰਚ ਕੇ ਡਰਾਉਣ ਵਿਚ ਲੱਗੀ ਹੋਈ ਹੈ। ਧਿਆਨ ਰਹੇ ਕਿ ਭੁਲੱਥ ਦੇ ਐਸਡੀਐਮ ਨੇ ਵਿਧਾਇਕ ਖਹਿਰਾ ਖਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਚ ਉਨ੍ਹਾਂ ਵਿਧਾਇਕ ਖਿਲਾਫ ਧਮਕਾਉਣ ਅਤੇ ਲੋਕ ਕਾਰਜਾਂ ਦੇ ਕੰਮਾਂ ’ਚ ਰੁਕਾਵਟ ਪਾਉਣ ਦਾ ਮਾਮਲਾ ਦਰਜ ਕਰਵਾਇਆ ਸੀ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਲਈ ਵਾਪਸ

ਪੰਜਾਬ ਦੀਆਂ ਮੰਡੀਆਂ ’ਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਹੋ ਜਾਵੇਗੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : …