Breaking News
Home / ਭਾਰਤ / ਬਿ੍ਰਜ ਭੂਸ਼ਨ ਖਿਲਾਫ਼ ਦਿੱਲੀ ਪੁਲੀਸ ਨੇ ਵਿਸ਼ੇਸ਼ ਜਾਂਚ ਟੀਮ ਕੀਤੀ ਕਾਇਮ

ਬਿ੍ਰਜ ਭੂਸ਼ਨ ਖਿਲਾਫ਼ ਦਿੱਲੀ ਪੁਲੀਸ ਨੇ ਵਿਸ਼ੇਸ਼ ਜਾਂਚ ਟੀਮ ਕੀਤੀ ਕਾਇਮ

10 ਮੈਂਬਰੀ ਜਾਂਚ ਟੀਮ ’ਚ 4 ਮਹਿਲਾ ਅਧਿਕਾਰੀ ਵੀ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਜੰਤਰ-ਮੰਤਰ ’ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬਿ੍ਰਜਭੂਸ਼ਣ ਸ਼ਰਣ ਸਿੰਘ ਦੀ ਗਿ੍ਰਫ਼ਤਾਰੀ ਨੂੰ ਲੈ ਕੇ ਚੱਲ ਰਹੇ ਪਹਿਲਵਾਨਾਂ ਦੇ ਧਰਨਾ ਦਾ ਅੱਜ 20ਵਾਂ ਦਿਨ ਹੈ। ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ’ਚ ਇਸ ਮਾਮਲੇ ’ਤੇ ਸੁਣਵਾਈ ਹੋਈ। ਕੋਰਟ ਦੇ ਹੁਕਮਾਂ ’ਤੇ ਦਿੱਲੀ ਪੁਲਿਸ ਨੇ ਇਸ ਮਾਮਲੇ ’ਚ ਕੀਤੀ ਜਾਂਚ ਅਤੇ ਕਾਰਵਾਈ ਦੀ ਰਿਪੋਰਟ ਕੋਰਟ ’ਚ ਪੇਸ਼ ਕੀਤੀ। ਜਿਸ ’ਚ ਦਿੱਲੀ ਪੁਲਿਸ ਨੇ ਦੱਸਿਆ ਕਿ ਅੱਜ ਪਹਿਲਵਾਨਾਂ ਨੇ 164 ਬਿਆਨ ਦਰਜ ਕਰਵਾਏ ਹਨ। ਪਹਿਲਵਾਨਾਂ ਦੀ ਪਟੀਸ਼ਨ ’ਤੇ ਕੋਰਟ ਨੇ ਦਿੱਲੀ ਪੁਲਿਸ ਦੇ ਵਕੀਲ ਨੂੰ ਸਟੇਟਸ ਰਿਪੋਰਟ ਦੀ ਕਾਪੀ ਦੇਣ ਦੇ ਹੁਕਮ ਦਿੱਤੇ, ਜਿਸ ’ਤੇ ਪੁਲਿਸ ਦੇ ਵਕੀਲ ਨੇ ਕਿਹਾ ਕਿ ਸਟੇਟਸ ਰਿਪੋਰਟ ਦੀ ਕਾਪੀ ਕਿਸੇ ਨਾਲ ਸਾਂਝੀ ਨਾ ਕੀਤੀ ਜਾਵੇ। ਉਧਰ ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਬਿ੍ਰਜ ਭੂਸ਼ਨ ਸ਼ਰਨ ਸਿੰਘ ਖਿਲਾਫ਼ ਲਗਾਏ ਆਰੋਪਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਕਾਇਮ ਕਰ ਦਿੱਤੀ ਗਈ ਹੈ। ਦਿੱਲੀ ਪੁਲੀਸ ਨੇ ਇਹ ਵਿਸ਼ੇਸ਼ ਜਾਣਕਾਰੀ ਦਿੰਦਿਆਂ ਅਦਾਲਤ ਨੂੰ ਦੱਸਿਆ ਕਿ ਜਾਂਚ ਲਈ ਬਣਾਈ ਗਈ ਵਿਸ਼ੇਸ ਟੀਮ ਵਿਚ ਚਾਰ ਮਹਿਲਾ ਪੁਲੀਸ ਅਧਿਕਾਰੀਆਂ ਸਮੇਤ 10 ਪੁਲੀਸ ਕਰਮਚਾਰੀ ਹਨ। ਇਸ ਦਸ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਮਹਿਲਾ ਡੀਸੀਪੀ ਵੱਲੋਂ ਕੀਤੀ ਜਾਵੇਗੀ।

Check Also

500 ਤੋਂ ਜ਼ਿਆਦਾ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਲਿਖੀ ਚਿੱਠੀ – ਕਿਹਾ : ਨਿਆਂ ਪਾਲਿਕਾ ਖਤਰੇ ’ਚ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਹਰੀਸ਼ ਸਾਲਵੇ ਸਣੇ 500 ਤੋਂ ਜ਼ਿਆਦਾ ਸੀਨੀਅਰ …