Breaking News
Home / ਪੰਜਾਬ / ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨਤੀਜੇ ’ਚ ਆਮ ਆਦਮੀ ਪਾਰਟੀ ਅੱਗੇ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨਤੀਜੇ ’ਚ ਆਮ ਆਦਮੀ ਪਾਰਟੀ ਅੱਗੇ

ਸੁਸ਼ੀਲ ਕੁਮਾਰ ਰਿੰਕੂ ਨੂੰ ਮਿਲੀ 20454 ਵੋਟਾਂ ਦੀ ਲੀਡ
ਜਲੰਧਰ/ਬਿਊਰੋ ਨਿਊਜ਼ : 10 ਮਈ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ 20454 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜ਼ਿਮਨੀ ਚੋਣ ਦੇ ਪਹਿਲੇ ਰੁਝਾਨ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਿੰਕੂ 720 ਵੋਟਾਂ ਨਾਲ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਨਾਲ ਅੱਗੇ ਸਨ ਜਦਕਿ ਅਕਾਲੀ ਦਲ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਦੂਜੇ ਨੰਬਰ ’ਤੇ ਸਨ। ਉਥੇ ਹੀ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਤੀਜੇ ਨੰਬਰ ਸਨ ਅਤੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਚੌਥੇ ਨੰਬਰ ’ਤੇ ਸਨ। ਦੂਜੇ ਰੁਝਾਨ ਅਨੁਸਾਰ ਆਮ ਆਦਮੀ ਪਾਰਟੀ 2718 ਵੋਟਾਂ ਨਾਲ ਅੱਗੇ ਸੀ ਅਤੇ ਤੀਜੇ ਰੁਝਾਨ ਵਿਚ ‘ਆਪ’ ਦੇ ਸੁਸ਼ੀਲ ਕੁਮਾਰ ਰਿੰਕੂ 2776 ਵੋਟਾਂ ਨਾਲ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨਾਲੋਂ ਅੱਗੇ ਸਨ ਜਦਕਿ ਕਾਂਗਰਸ ਪਾਰਟੀ ਦੂਜੇ ਨੰਬਰ ’ਤੇ, ਭਾਜਪਾ ਤੀਜੇ ਨੰਬਰ ’ਤੇ ਸ਼ੋ੍ਰਮਣੀ ਅਕਾਲੀ ਦਲ ਚੌਥੇ ਨੰਬਰ ’ਤੇ ਚੱਲ ਰਿਹਾ ਹੈ। ਉਧਰ ਕਰਨਾਟਕ ਵਿਧਾਨ ਸਭਾ ਦੇ ਚੋਣ ਨਤੀਜਿਆਂ ਵਿਚ ਕਾਂਗਰਸ ਪਾਰਟੀ ਰੁਝਾਨਾਂ ਮੁਤਾਬਕ ਅੱਗੇ ਚੱਲ ਰਹੀ ਹੈ ਜਦਕਿ ਭਾਰਤੀ ਜਨਤਾ ਪਾਰਟੀ ਦੂਜੇ ਨੰਬਰ ’ਤੇ ਚੱਲ ਰਹੀ ਹੈ ਜਦਕਿ ਫਾਈਨਲ ਨਤੀਜੇ ਆਉਣੇ ਹਾਲੇ ਬਾਕੀ ਹਨ।

Check Also

ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ

    ਲੁਧਿਆਣਾ,  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ …