4.8 C
Toronto
Friday, November 7, 2025
spot_img
Homeਪੰਜਾਬਜਿੱਤ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕੀਤਾ ਲੋਕਾਂ ਦਾ ਧੰਨਵਾਦ

ਜਿੱਤ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕੀਤਾ ਲੋਕਾਂ ਦਾ ਧੰਨਵਾਦ

ਕਿਹਾ : ਮਾਨ ਸਰਕਾਰ ਦੇ ਕੰਮਾਂ ’ਤੇ ਲਗਾਈ ਲੋਕਾਂ ਨੇ ਮੋਹਰ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਵਿਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਨੇ ਜਿੱਤ ਦਾ ਸਿਹਰਾ ਜਨਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਰ ਸਜਾਇਆ। ਉਨ੍ਹਾਂ ਜਿੱਤ ਤੋਂ ਬਾਅਦ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਕੀਤੇ ਗਏ ਲੋਕ ਭਲਾਈ ਦੇ ਕੰਮਾਂ ’ਤੇ ਮੋਹਰ ਲਗਾਈ ਹੈ। ਨਵੇਂ ਬਣੇ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਚੋਣਾਂ ਦੌਰਾਨ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਜਲੰਧਰ ਲੋਕ ਸਭਾ ਚੋਣ ਵਿਚ ਪੂਰੀ ਤਰ੍ਹਾਂ ਆਪਣਾ ਸਹਿਯੋਗ ਦਿੱਤਾ ਅਤੇ ਉਨ੍ਹਾਂ ਦਿਸ਼ਾ ਨਿਰਦੇਸ਼ਾਂ ’ਤੇ ਚੱਲਦਿਆਂ ਹੀ ਅੱਜ ਆਮ ਆਦਮੀ ਪਾਰਟੀ ਲੋਕ ਲੋਕ ਸਭਾ ਜ਼ਿਮਨੀ ਚੋਣ ਜਿੱਤੀ ਅਤੇ ਕਾਂਗਰਸ ਪਾਰਟੀ ਦੇ ਕਿਲੇ ਨੂੰ ਢਹਿ ਢੇਰੀ ਕੀਤਾ ਹੈ। ਸੁਸ਼ੀਲ ਰਿੰਕੂ ਨੇ ਲੋਕ ਸਭਾ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵੋਟਰਾਂ ਵੱਲੋਂ ਪ੍ਰਗਟਾਏ ਗਏ ਭਰੋਸੇ ਉਪਰ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਲਗੇ ਅਤੇ ਰਹਿੰਦੀਆਂ ਗਰੰਟੀਆਂ ਵੀ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਜਲੰਧਰ ਦੇ ਰਹਿਦੇ ਕਾਰਜਾਂ ਨੂੰ ਵੀ ਪੂਰਾ ਕੀਤਾ ਜਾਵੇਗਾ। ਜਿੱਤ ਤੋਂ ਬਾਅਦ ਇਕ ਰੋਡ ਸ਼ੋਅ ਵੀ ਕੱਢਿਆ। ਉਧਰ ਨਵੀਂ ਦਿੱਲੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੇ ਜਲੰਧਰ ਚੋਣ ਜਿੱਤਣ ’ਤੇ ਲੋਕਾਂ ਦਾ ਧੰਨਵਾਦ ਕੀਤਾ । ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਅਸੀਂ ਜਲੰਧਰ ’ਚ ਇੰਨੇ ਕੰਮ ਕਰਾਂਗੇ ਕਿ 11 ਮਹੀਨਿਆਂ ਬਾਅਦ ਹੋਣ ਲੋਕ ਸਭਾ ਇਲੈਕਸ਼ਨ ਵਿਚ ਸਾਨੂੰ ਵੋਟ ਮੰਗਣੀ ਨਾ ਪਵੇ ਬਲਕਿ ਲੋਕ ਸਾਡੇ ਕੰਮਾਂ ਨੂੰ ਦੇਖਦੇ ਵੋਟ ਪਾਉਣ ਅਤੇ ਅਸੀਂ ਪੰਜਾਬ 13 ਦੀਆਂ 13 ਲੋਕ ਸਭਾ ਸੀਟਾਂ ’ਤੇ ਜਿੱਤ ਪ੍ਰਾਪਤ ਕਰਾਂਗੇ।

 

RELATED ARTICLES
POPULAR POSTS