ਕਿਹਾ : ਲੋਕਾਂ ਨੇ ਸਾਡੇ 14 ਮਹੀਨਿਆਂ ਦੇ ਕੰਮ ਕੀਤਾ ਪਸੰਦ
ਜਲੰਧਰ/ਬਿਊਰੋ ਨਿਊਜ : ਲੋਕ ਸਭਾ ਚੋਣ ਜਿੱਤਣ ਦੇ ਨਾਲ ਆਮ ਆਦਮੀ ਪਾਰਟੀ ਦੀ ਲੋਕ ਸਭਾ ਵਿਚ ਮੁੜ ਤੋਂ ਐਂਟਰੀ ਹੋ ਗਈ ਹੈ। ਜਿੱਤ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 14 ਮਹੀਨਿਆਂ ਦੌਰਾਨ ਕੀਤੇ ਗਏ ਕੰਮਾਂ ’ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸਾਨੂੰ ਚੋਣ ਜਿਤਾ ਕੇ ਜਲੰਧਰ ਲੋਕ ਸਭਾ ਹਲਕੇ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ। ਮੁਖ ਮੰਤਰੀ ਭਗਵੰਤ ਮਨ ਨੇ ਕਿਹਾ ਕਿ ਅਸੀਂ ਧਰਮਾਂ ਦੇ ਨਾਂ ’ਤੇ ਵੋਟਾਂ ਨਹੀਂ ਮੰਗੀਆਂ ਸਗੋਂ ਅਸੀਂ ਕੀਤੇ ਗਏ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗੀਆਂ। ਜਲੰਧਰ ਚੋਣ ਦੌਰਾਨ ਅਸੀਂ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਕਿਉਂਕਿ ਅਸੀਂ ਪਹਿਲਾਂ ਕੀਤੇ ਵਾਅਦਿਆਂ ’ਤੇ ਖਰੇ ਉਤਰੇ ਹਾਂ ਅਤੇ ਜਲੰਧਰ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ’ਤੇ ਵੀ ਖਰੇ ਉਤਰਾਂਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਲੰਧਰ ਚੋਣ ਪ੍ਰਚਾਰ ਦੌਰਾਨ ਜਿਨ੍ਹਾਂ ਲੋਕਾਂ ਨੇ ਸਾਨੂੰ ਮਾਣ, ਸਨਮਾਨ ਦਿੰਤਾ, ਸਾਡੀ ਇੱਜਤ ਕੀਤੀ, ਸਾਡੇ ’ਤੇ ਫੁੱਲਾਂ ਦੀ ਵਰਖਾ ਕੀਤੀ ਅਸੀਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ। ਵਿਰੋਧੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸਾਨੂੰ ਗਾਲਾਂ ਕੱਢੀਆਂ, ਗਲਤ ਟਿੱਪਣੀਆਂ ਕੀਤੀਆਂ ਉਨ੍ਹਾਂ ਦਾ ਵੀ ਭਲਾ ਹੋਵੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …