ਨਵੀਂ ਦਿੱਲੀ/ਬਿਊਰੋ ਨਿਊਜ਼
ਨੋਟਬੰਦੀ ‘ਤੇ ਸਰਦ ਰੁੱਤ ਸੈਸ਼ਨ ਦੇ ਦੌਰਾਨ ਸੋਮਵਾਰ ਨੂੰ ਵੀ ਵਿਰੋਧੀ ਧਿਰਾਂ ਦਾ ਹੰਗਾਮਾ ਜਾਰੀ ਰਿਹਾ। ਹੰਗਾਮੇ ਦੇ ਚੱਲਦਿਆਂ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਰੋਕਣੀ ਪਈ। ਵਿਰੋਧੀ ਧਿਰ ਸੈਸ਼ਨ ਵਿਚ ਪ੍ਰਧਾਨ ਮੰਤਰੀ ਦੀ ਮੌਜੂਦਗੀ ਦੀ ਮੰਗ ‘ਤੇ ਅੜਿਆ ਰਿਹਾ। ਰਾਜ ਸਭਾ ਵਿਚ ਅਰੁਣ ਜੇਤਲੀ ਨੇ ਆਖਿਆ ਕਿ ਅਸੀਂ ਚਰਚਾ ਲਈ ਤਿਆਰ ਹਾਂ, ਪਰ ਵਿਰੋਧੀ ਧਿਰ ਚਰਚਾ ਚਾਹੁੰਦਾ ਹੀ ਨਹੀਂ। ਇਸ ਤੋਂ ਪਹਿਲਾਂ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਸਭ ਤੋਂ ਪਹਿਲਾਂ ਕਾਨਪੁਰ ਰੇਲ ਹਾਦਸੇ ਵਿਚ ਮਾਰੇ ਗਏ ਯਾਤਰੂਆਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਤੋਂ ਬਾਅਦ ਗੁਲਾਮ ਨਬੀ ਆਜ਼ਾਦ ਨੇ ਮੰਗ ਕੀਤੀ ਕਿ ਬੈਂਕ ਅਤੇ ਏਟੀਐਮਾਂ ਦੇ ਸਾਹਮਣੇ ਲਾਈਨਾਂ ਲਗਾ ਕੇ ਖੜ੍ਹੇ ਲੋਕਾਂ ਵਿਚ, ਜਿਹੜੇ ਲੋਕ ਮਾਰੇ ਗਏ ਹਨ, ਉਹਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਜਾਵੇ। ਹੰਗਾਮੇ ਦੇ ਚੱਲਦਿਆਂ ਦੋਵੇਂ ਸਦਨਾਂ ਦੀ ਕਾਰਵਾਈ ਕੱਲ੍ਹ ਤੱਕ ਅੱਗੇ ਪਾ ਦਿੱਤੀ ਗਈ।
Home / ਭਾਰਤ / ਵਿਰੋਧੀ ਧਿਰ ਨੋਟਬੰਦੀ ਦਾ ਵਿਰੋਧ ਕਰਦਿਆਂ ਸੰਸਦ ‘ਚ ਕਰਦਾ ਰਿਹਾ ਹੰਗਾਮਾ, ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …