22.6 C
Toronto
Sunday, June 14, 2026
spot_img
Homeਭਾਰਤਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਪਹੁੰਚੇ ਦਿੱਲੀ

ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਪਹੁੰਚੇ ਦਿੱਲੀ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦਿੱਲੀ ਪਹੁੰਚ ਗਏ ਹਨ। ਦਿੱਲੀ ਵਿਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਦਾ ਇਹ ਪਹਿਲਾ ਦਿੱਲੀ ਦੌਰਾ ਹੈ ਅਤੇ ਉਨ੍ਹਾਂ ਦੇ ਜਿੱਤਣ ਤੋਂ ਬਾਅਦ ਉਨ੍ਹਾਂ ਦੀ ਦੋਵਾਂ ਮੁੱਖ ਮੰਤਰੀਆਂ ਨਾਲ ਪਹਿਲੀ ਮੁਲਾਕਾਤ ਹੈ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੰਸਦ ਵਿਚ ਹੁਣ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਦੀ ਆਵਾਜ਼ ਬਣਾ ਕੇ ਲੋਕ ਸਭਾ ਵਿਚ ਪੰਜਾਬ ਨਾਲ ਜੁੜੇ ਮੁੱਦੇ ਉਠਾਉਣਗੇ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਪੰਜਾਬ ਦੀ ਆਵਾਜ਼ ਬਣ ਕੇ ਲੋਕ ਸਭਾ ਵਿਚ ਗੂੰਜਣਗੇ।

RELATED ARTICLES
POPULAR POSTS