ਸਰਕਾਰ ਘਟਨਾ ਦੀ ਉਚ ਪੱਧਰੀ ਜਾਂਚ ਕਰੇ : ਹਰਜਿੰਦਰ ਸਿੰਘ ਧਾਮੀ
ਅੰਮਿ੍ਰਤਸਰ/ਬਿਊਰੋ ਨਿਊਜ਼
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਵਾਪਰੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਵਲੋਂ ਸੋਚੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਇਕ ਮਹਿਲਾ ਵਲੋਂ ਸ਼ਰਾਬ ਪੀਣ ਦੀ ਘਟਨਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਸਿੱਖ ਵਿਰੋਧੀ ਸ਼ਕਤੀਆਂ ਆਪਣੇ ਮਨਸੂਬਿਆਂ ਵਿਚ ਸਫ਼ਲ ਹੋ ਰਹੀਆਂ ਹਨ, ਜਿਸ ਨਾਲ ਕੌਮ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮਹਿਲਾ ਵਲੋਂ ਸ਼ਰਾਬ ਪੀਣ ਦੀ ਘਟਨਾ ਦੀ ਸਰਕਾਰ ਉੱਚ ਪੱਧਰੀ ਜਾਂਚ ਕਰੇ ਅਤੇ ਇਹ ਪਤਾ ਲਗਾਵੇ ਕਿ ਕਿਹੜੀਆਂ ਸ਼ਕਤੀਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਅਤੇ ਮਾਣ-ਮਰਯਾਦਾ ਨੂੰ ਢਾਹ ਲਗਾਉਣ ਦੀਆਂ ਹਰਕਤਾਂ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਿਚ ਇਕ ਸ਼ਰਾਬੀ ਔਰਤ ਨੂੰ ਸ਼ਰਧਾਲੂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।
Home / ਪੰਜਾਬ / ਪਟਿਆਲਾ ਦੇ ਗੁਰਦੁਆਰਾ ਸਾਹਿਬ ’ਚ ਮਹਿਲਾ ਵਲੋਂ ਕੀਤੀ ਘਿਨੌਣੀ ਹਰਕਤ ਦੀ ਐਸਜੀਪੀਸੀ ਪ੍ਰਧਾਨ ਨੇ ਕੀਤੀ ਨਿੰਦਾ
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …