ਲਟਕਦੇ ਮਾਮਲਿਆਂ ਸਬੰਧੀ ਹੋਵੇਗੀ ਵਿਚਾਰ-ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸਰਕਾਰ ਤੁਹਾਡੇ ਦੁਆਰ ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਸਵੇਰੇ 10:30 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਬੈਠਕ ਵਿਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦੇਣ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ’ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਸਬੰਧੀ ਸਾਰੇ ਵੱਡੇ ਮਾਮਲਿਆਂ ’ਤੇ ਕੈਬਨਿਟ ਮੀਟਿੰਗ ਵਿਚ ਹੀ ਫੈਸਲੇ ਲਏ ਜਾਂਦੇ ਰਹੇ ਹਨ। ਪਿਛਲੀ ਵਾਰ ਚੰਡੀਗੜ੍ਹ ਤੋਂ ਬਾਹਰ ਲੁਧਿਆਣਾ ਵਿਚ ਪਹਿਲੀ ਵਾਰ ਕੈਬਨਿਟ ਮੀਟਿੰਗ ਕੀਤੀ ਗਈ ਸੀ। ਇਸੇ ਬੈਠਕ ਵਿਚ ਤੈਅ ਕੀਤਾ ਗਿਆ ਸੀ ਕਿ ‘ਸਰਕਾਰ ਤੁਹਾਡੇ ਦੁਆਰ’ ਦੇ ਤਹਿਤ ਕੈਬਨਿਟ ਮੀਟਿੰਗ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਕੀਤੀ ਜਾਏਗੀ। ਸੀਐਮ ਮਾਨ ਨੇ ਕਿਹਾ ਸੀ ਕਿ ਜਿਸ ਜਗ੍ਹਾ ਕੈਬਨਿਟ ਮੀਟਿੰਗ ਹੋਵੇਗੀ, ਸਰਕਾਰ ਪੂਰਾ ਦਿਨ ਉਥੇ ਹੀ ਰਹੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …