ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ : ਆਮ ਆਦਮੀ ’ਤੇ ਅਸਰ ਨਹੀਂ ਪਏਗਾ
ਚੰਡੀਗੜ੍ਹ/ਬਿਊਰੋ ਨਿਊਜ਼
ਜਲੰਧਰ ਦੀ ਜ਼ਿਮਨੀ ਚੋਣ ਮਗਰੋਂ ਪੰਜਾਬ ’ਚ ਬਿਜਲੀ ਦੀਆਂ ਦਰਾਂ ਵਿਚ ਵਾਧਾ ਕੀਤਾ ਗਿਆ ਹੈ। ਪੀ.ਐਸ.ਪੀ.ਸੀ.ਐਲ ਵਲੋਂ ਬਿਜਲੀ ਦੀਆਂ ਦਰਾਂ ’ਚ ਪ੍ਰਤੀ ਯੂਨਿਟ 56 ਪੈਸੇ ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ 16.05.2023 ਤੋਂ 31.03.2024 ਤੱਕ ਲਾਗੂ ਰਹਿਣਗੀਆਂ। ਜਾਰੀ ਨਵੀਆਂ ਦਰਾਂ ਅਨੁਸਾਰ 0 ਤੋਂ ਲੈ ਕੇ 100 ਯੂਨਿਟ ਤੱਕ 70 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 101-300 ਯੂਨਿਟ ਤੱਕ 80 ਪੈਸੇ ਦਾ ਵਾਧਾ ਅਤੇ 300 ਤੋਂ ਉੱਪਰ 45 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੋਧੇ ਹੋਏ ਟੈਰਿਫ ਦਾ ਆਮ ਆਦਮੀ ’ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਇਹ ਵਾਧਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬਿਜਲੀ ਦਰਾਂ ਵਿਚ ਵਾਧਾ ਜਲੰਧਰ ਦੀ ਜ਼ਿਮਨੀ ਚੋਣ ਤੋਂ ਇਕਦਮ ਬਾਅਦ ਕੀਤਾ ਗਿਆ ਹੈ।