-19.4 C
Toronto
Friday, January 30, 2026
spot_img
Homeਪੰਜਾਬਕਾਂਗਰਸ ਪ੍ਰਧਾਨ ਨੂੰ ਸੰਗਰੂਰ ਅਦਾਲਤ ਵਲੋਂ ਸੰਮਨ ਜਾਰੀ

ਕਾਂਗਰਸ ਪ੍ਰਧਾਨ ਨੂੰ ਸੰਗਰੂਰ ਅਦਾਲਤ ਵਲੋਂ ਸੰਮਨ ਜਾਰੀ

100 ਕਰੋੜ ਰੁਪਏ ਦਾ ਮਾਣਹਾਨੀ ਦਾ ਮਾਮਲਾ ਦਰਜ
ਸੰਗਰੂਰ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੰਗਰੂਰ ਅਦਾਲਤ ਨੇ ਮਾਣਹਾਨੀ ਦੇ ਇਕ ਮਾਮਲੇ ਵਿਚ ਸੰਮਨ ਜਾਰੀ ਕੀਤਾ ਹੈ। ਇਹ ਮਾਮਲਾ ਹਾਲ ਹੀ ਵਿਚ ਹੋਈਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਬਜਰੰਗ ਦਲ ਖ਼ਿਲਾਫ਼ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਨਾਲ ਸੰਬੰਧਿਤ ਹੈ। ਸੰਗਰੂਰ ਅਦਾਲਤ ਨੇ ਖੜਗੇ ਨੂੰ 10 ਜੁਲਾਈ ਨੂੰ ਤਲਬ ਕੀਤਾ ਹੈ। ਹਿੰਦੂ ਸੁਰੱਖਿਆ ਪ੍ਰੀਸ਼ਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵਲੋਂ ਖੜਗੇ ਖ਼ਿਲਾਫ਼ 100 ਕਰੋੜ ਰੁਪਏ ਦਾ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਆਰੋਪ ਲਾਇਆ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕਰਦੇ ਹੋਏ ਕਿਹਾ ਕਿ ਜਦੋਂ ਕਾਂਗਰਸ ਸਰਕਾਰ ਸੱਤਾ ’ਚ ਆਉਂਦੀ ਹੈ ਤਾਂ ਬਜਰੰਗ ਦਲ ਜਾਂ ਹੋਰ ਦੇਸ਼ ਵਿਰੋਧੀ ਸੰਗਠਨ ਜੋ ਸਮਾਜ ’ਚ ਨਫਰਤ ਫੈਲਾਉਣ ਦਾ ਕੰਮ ਕਰਦੇ ਹਨ, ਇਨ੍ਹਾਂ ’ਤੇ ਪਾਬੰਦੀ ਲਗਾਈ ਜਾਵੇ। ਇਸ ਦੇ ਵਿਰੋਧ ਵਿੱਚ ਹਿਤੇਸ਼ ਭਾਰਦਵਾਜ ਨੇ ਸੰਗਰੂਰ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਸੀਨੀਅਰ ਡਵੀਜ਼ਨ ਜੱਜ ਰਮਨਦੀਪ ਕੌਰ ਨੇ ਇਸ ਮਾਮਲੇ ’ਤੇ ਮਲਿਕਾਅਰਜੁਨ ਖੜਗੇ ਨੂੰ ਸੰਮਨ ਜਾਰੀ ਕਰਕੇ 10 ਜੁਲਾਈ 2023 ਨੂੰ ਸੰਗਰੂਰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

 

RELATED ARTICLES
POPULAR POSTS