ਕਾਨਪੁਰ/ਬਿਊਰੋ ਨਿਊਜ਼
ਲੰਘੇ ਕੱਲ੍ਹ ਹੋਏ ਭਿਆਨਕ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 133 ਤੱਕ ਪਹੁੰਚ ਗਈ ਹੈ। ਇਸ ਹਾਦਸੇ ਵਿਚ 200 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਹੋ ਗਏ ਹਨ। ਹਾਦਸੇ ਦੀ ਸ਼ਿਕਾਰ ਹੋਈ ਇੰਦੌਰ-ਪਟਨਾ ਐਕਸਪ੍ਰੈੱਸ ਦੇ ਡੱਬਿਆਂ ਵਿਚ ਅਜੇ ਵੀ ਕੁਝ ਵਿਅਕਤੀ ਫਸੇ ਹੋਏ ਹਨ। ਇਕ-ਦੂਜੇ ‘ਤੇ ਚੜ੍ਹੇ ਡੱਬਿਆਂ ਨੂੰ ਗੈਸ ਕਟਰ ਨਾਲ ਕੱਟਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਾਨਪੁਰ ਤੋਂ ਕਰੀਬ 100 ਕਿ. ਮੀ ਦੂਰ ਪੁਖਰਾਇਆ ਵਿਚ ਐਤਵਾਰ ਸਵੇਰੇ 3.15 ਵਜੇ ਭਿਆਨਕ ਰੇਲ ਹਾਦਸਾ ਹੋ ਗਿਆ ਸੀ।
ਜ਼ਖਮੀ ਵਿਅਕਤੀਆਂ ਦੇ ਪਰਿਵਾਰਾਂ ਨੇ ਦੱਸਿਆ ਕਿ ਰੇਲਵੇ ਵਲੋਂ ਆਈ ਮਦਦ ਦੱਸ ਕੇ ਉਨ੍ਹਾਂ ਨੂੰ ਪੁਰਾਣੇ ਨੋਟ ਦਿੱਤੇ ਗਏ ਹਨ, ਜਦਕਿ ਰੇਲ ਰਾਜ ਮੰਤਰੀ ਮਨੋਜ ਸਿਨਹਾ ਨੇ ਕਿਹਾ ਪੁਰਾਣੇ ਨੋਟ 24 ਨਵੰਬਰ ਤੱਕ ਸਰਕਾਰੀ ਹਸਪਤਾਲਾਂ ਵਿਚ ਲਏ ਜਾ ਰਹੇ ਹਨ। ਇਸ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਸਰਕਾਰ ਨੇ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਇਲਾਜ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …